ਹੁਕਮਨਾਮਾ ਸਾਹਿਬ

Hukamnama Sahib

Thursday, 16 January 2014

ਵੀਰਵਾਰ, ੩ ਮਾਘ (ਸੰਮਤ ੫੪੫ ਨਾਨਕਸ਼ਾਹੀ)

Ang 548 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥

naanak giaanee jag jeetaa jag jeetaa sabh koi ||

ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥

naame kaaraj sidh hai sahaje hoi su hoi ||

ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥

gurmat mat achal hai chalai na sakai koi ||

ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥

bhagataa kaa har a(n)geekaar kare kaaraj suhaavaa hoi ||

ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

manmukh moolahu bhulaian vich lab lobh aha(n)kaar ||

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥

jhagaRaa karadhiaa anadhin gudharai sabadh na karai veechaar ||

ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

sudh mat karatai hir liee bolan sabh vikaar ||

ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥

dhitai kitai na sa(n)tokheean a(n)tar tirasanaa bahut agayeaan a(n)dhaar ||

ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

naanak manmukhaa naalahu tuTeeaa bhalee jinaa maiaa moh piaar ||1||

English Translation

Shalok, Third Mehla:

O Nanak, the spiritually wise one has conquered all others.

Through the Name, his affairs are brought to perfection; whatever happens is by His Will.

Under Guru's Instruction, his mind is held steady; no one can make him waver.

The Lord makes His devotee His own, and his affairs are adjusted.

The self-willed manmukhs have been led astray from the very beginning; within them lurks greed, avarice and ego.

Their nights and days pass in argument, and they do not reflect upon the Word of the Shabad.

The Creator has taken away their subtle intellect, and all their speech is corrupt.

No matter what they are given, they are not satisfied; within them is desire, and the great darkness of ignorance.

O Nanak, it is right to break with the self-willed manmukhs; to them, the love of Maya is sweet. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ

(ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੰੁਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ।

ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ

ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੰੁਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।

ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ ।

ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ ।

ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ

ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।

ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।

Source: BaniDB · Read Ang 548 in Sri Guru Granth Sahib Ji

On this day in earlier years

  • Wednesday, 16 January 2013 ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ Ang 535 · Raag Dayv Gandhaaree
  • Monday, 16 January 2012 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Sunday, 16 January 2011 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Saturday, 16 January 2010 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Friday, 16 January 2009 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Wednesday, 16 January 2008 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath