ਹੁਕਮਨਾਮਾ ਸਾਹਿਬ

Hukamnama Sahib

Sunday, 19 January 2014

ਐਤਵਾਰ, ੬ ਮਾਘ (ਸੰਮਤ ੫੪੫ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

tum dhaate Thaakur pratipaalak naik khasam hamaare ||

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

nimakh nimakh tum hee pratipaalahu ham baarik tumare dhaare ||1||

ਜਿਹਵਾ ਏਕ ਕਵਨ ਗੁਨ ਕਹੀਐ ॥

jihavaa ek kavan gun kaheeaai ||

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

besumaar bea(n)t suaamee tero a(n)t na kin hee laheeaai ||1|| rahaau ||

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

koT paraadh hamaare kha(n)ddahu anik bidhee samajhaavahu ||

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ham agiaan alap mat thoree tum aapan biradh rakhaavahu ||2||

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

tumaree saran tumaaree aasaa tum hee sajan suhele ||

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

raakhahu raakhanahaar dhiaalaa naanak ghar ke gole ||3||12||

English Translation

Dhanaasaree, Fifth Mehla:

You are the Giver, Master and Nurturer of all, my Husband Lord.

Each and every moment, You cherish and nurture me; I am Your child, and I rely upon You alone. ||1||

I have only one tongue - which of Your Glorious Virtues can I describe?

Unlimited, infinite Lord and Master - no one knows Your limits. ||1||Pause||

You destroy millions of my sins, and teach me in so many ways.

I am so ignorant - I understand nothing at all. Please honor Your innate nature, and save me! ||2||

I seek Your Sanctuary - You are my only hope. You are my companion, and my best friend.

Save me, O Merciful Saviour Lord; Nanak is the slave of Your home. ||3||12||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ ।

ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ।

। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ।

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ

ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ

ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨

ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾ­ਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ,

ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨।

Source: BaniDB · Read Ang 673 in Sri Guru Granth Sahib Ji

On this day in earlier years

  • Saturday, 19 January 2013 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans
  • Thursday, 19 January 2012 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Wednesday, 19 January 2011 ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ Ang 675 · Raag Dhanaasree
  • Tuesday, 19 January 2010 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769 · Raag Soohee
  • Monday, 19 January 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Saturday, 19 January 2008 ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ Ang 719 · Raag Baihaaree