ਹੁਕਮਨਾਮਾ ਸਾਹਿਬ

Hukamnama Sahib

Monday, 10 February 2014

ਸੋਮਵਾਰ, ੨੮ ਮਾਘ (ਸੰਮਤ ੫੪੫ ਨਾਨਕਸ਼ਾਹੀ)

Ang 499 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

maat pitaa bhaiee sut ba(n)dhap tin kaa bal hai thoraa ||

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥

anik ra(n)g maiaa ke pekhe kichh saath na chaalai bhoraa ||1||

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥

Thaakur tujh bin aaeh na moraa ||

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥

moh anaath niragun gun naahee mai aahio tum(h)raa dhoraa ||1|| rahaau ||

ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥

bal bal bal bal charan tum(h)aare ieehaa uoohaa tum(h)aaraa joraa ||

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

saadhasa(n)g naanak dharas paio binasio sagal nihoraa ||2||7||16||

English Translation

Goojaree, Fifth Mehla:

Mother, father, siblings, children and relatives - their power is insignificant.

I have seen the many pleasures of Maya, but none goes with them in the end. ||1||

O Lord Master, other than You, no one is mine.

I am a worthless orphan, devoid of merit; I long for Your Support. ||1||Pause||

I am a sacrifice, a sacrifice, a sacrifice, a sacrifice to Your lotus feet; here and hereafter, Yours is the only power.

In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ ।

ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧।

ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ ।

ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧।ਰਹਾਉ।

ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ ।

ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੭।੧੬।

Source: BaniDB · Read Ang 499 in Sri Guru Granth Sahib Ji

On this day in earlier years

  • Sunday, 10 February 2013 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee
  • Friday, 10 February 2012 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Thursday, 10 February 2011 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Wednesday, 10 February 2010 ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ Ang 520 · Raag Gujri
  • Tuesday, 10 February 2009 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee
  • Sunday, 10 February 2008 ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ Ang 664 · Raag Dhanaasree