ਹੁਕਮਨਾਮਾ ਸਾਹਿਬ

Hukamnama Sahib

Tuesday, 11 February 2014

ਮੰਗਲਵਾਰ, ੨੯ ਮਾਘ (ਸੰਮਤ ੫੪੫ ਨਾਨਕਸ਼ਾਹੀ)

Ang 514 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥

vaahu vaahu aap akhaidhaa gur sabadhee sach soi ||

ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥

vaahu vaahu sifat salaeh hai gurmukh boojhai koi ||

ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥

vaahu vaahu baanee sach hai sach milaavaa hoi ||

ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

naanak vaahu vaahu karatiaa prabh paiaa karam paraapat hoi ||1||

ਮਃ ੩ ॥

mahalaa teejaa ||

ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥

vaahu vaahu karatee rasanaa sabadh suhaiee ||

ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥

poorai sabadh prabh miliaa aaiee ||

ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥

vaddabhaageeaa vaahu vaahu muhahu kaddaiee ||

ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥

vaahu vaahu kareh seiee jan sohane tin(h) kau parajaa poojan aaiee ||

ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥

vaahu vaahu karam paraapat hovai naanak dhar sachai sobhaa paiee ||2||

ਪਉੜੀ ॥

pauRee ||

ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥

bajar kapaaT kaiaa gaR(h) bheetar kooR kusat abhimaanee ||

ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥

bharam bhoole nadhar na aavanee manmukh a(n)dh agiaanee ||

ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥

aupai kitai na labhanee kar bhekh thake bhekhavaanee ||

ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥

gur sabadhee kholaieeani(h) har naam japaanee ||

ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

har jeeau a(n)mirat birakh hai jin peeaa te tirapataanee ||14||

English Translation

Shalok, Third Mehla:

Waaho! Waaho! The Lord Himself causes us to praise Him, through the True Word of the Guru's Shabad.

Waaho! Waaho! is His Eulogy and Praise; how rare are the Gurmukhs who understand this.

Waaho! Waaho! is the True Word of His Bani, by which we meet our True Lord.

O Nanak, chanting Waaho! Waaho! God is attained; by His Grace, He is obtained. ||1||

Third Mehla:

Chanting Waaho! Waaho! the tongue is adorned with the Word of the Shabad.

Through the Perfect Shabad, one comes to meet God.

How very fortunate are those, who with their mouths, chant Waaho! Waaho!

How beautiful are those persons who chant Waaho! Waaho! ; people come to venerate them.

Waaho! Waaho! is obtained by His Grace; O Nanak, honor is obtained at the Gate of the True Lord. ||2||

Pauree:

Within the fortress of body, are the hard and rigid doors of falsehood, deception and pride.

Deluded by doubt, the blind and ignorant self-willed manmukhs cannot see them.

They cannot be found by any efforts; wearing their religious robes, the wearers have grown weary of trying.

The doors are opened only by the Word of the Guru's Shabad, and then, one chants the Name of the Lord.

The Dear Lord is the Tree of Ambrosial Nectar; those who drink in this Nectar are satisfied. ||14||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ

ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ)

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ ।

ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧।

ਤੀਜੀ ਪਾਤਿਸ਼ਾਹੀ।

ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ

ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ ।

ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ

ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ ।

ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨।

ਪਉੜੀ।

ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ

ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ ।

ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸ

(ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ ।

ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

Source: BaniDB · Read Ang 514 in Sri Guru Granth Sahib Ji

On this day in earlier years

  • Monday, 11 February 2013 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans
  • Saturday, 11 February 2012 ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ Ang 742 · Raag Soohee
  • Friday, 11 February 2011 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Thursday, 11 February 2010 ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ Ang 570 · Raag Vadhans
  • Wednesday, 11 February 2009 ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ Ang 611 · Raag Sorath
  • Monday, 11 February 2008 ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ Ang 733 · Raag Soohee