ਹੁਕਮਨਾਮਾ ਸਾਹਿਬ

Hukamnama Sahib

Sunday, 02 March 2014

ਐਤਵਾਰ, ੧੯ ਫੱਗਣ (ਸੰਮਤ ੫੪੫ ਨਾਨਕਸ਼ਾਹੀ)

Ang 628 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਤਿਗੁਰ ਪੂਰੇ ਭਾਣਾ ॥

satigur poore bhaanaa ||

ਤਾ ਜਪਿਆ ਨਾਮੁ ਰਮਾਣਾ ॥

taa japiaa naam ramaanaa ||

ਗੋਬਿੰਦ ਕਿਰਪਾ ਧਾਰੀ ॥

gobi(n)dh kirapaa dhaaree ||

ਪ੍ਰਭਿ ਰਾਖੀ ਪੈਜ ਹਮਾਰੀ ॥੧॥

prabh raakhee paij hamaaree ||1||

ਹਰਿ ਕੇ ਚਰਨ ਸਦਾ ਸੁਖਦਾਈ ॥

har ke charan sadhaa sukhadhaiee ||

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

jo ichheh soiee fal paaveh birathee aas na jaiee ||1|| rahaau ||

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥

kirapaa kare jis praanapat dhaataa soiee sa(n)t gun gaavai ||

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

prem bhagat taa kaa man leenaa paarabraham man bhaavai ||2||

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥

aaTh pahar har kaa jas ravanaa bikhai Thagauree laathee ||

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

sa(n)g milai leeaa merai karatai sa(n)t saadh bhe saathee ||3||

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

kar geh leene sarabas dheene aapeh aap milaiaa ||

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

kahu naanak sarab thok pooran pooraa satigur paiaa ||4||15||79||

English Translation

Sorat'h, Fifth Mehla:

When it was pleasing to the Perfect True Guru,

then I chanted the Naam, the Name of the Pervading Lord.

The Lord of the Universe extended His Mercy to me,

and God saved my honor. ||1||

The Lord's feet are forever peace-giving.

Whatever fruit one desires, he receives; his hopes shall not go in vain. ||1||Pause||

That Saint, unto whom the Lord of Life, the Great Giver, extends His Mercy - he alone sings the Glorious Praises of the Lord.

His soul is absorbed in loving devotional worship; his mind is pleasing to the Supreme Lord God. ||2||

Twenty-four hours a day, he chants the Praises of the Lord, and the bitter poison does not affect him.

My Creator Lord has united me with Himself, and the Holy Saints have become my companions. ||3||

Taking me by the hand, He has given me everything, and blended me with Himself.

Says Nanak, everything has been perfectly resolved; I have found the Perfect True Guru. ||4||15||79||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ)

ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ

ਪਰਮਾਤਮਾ ਨੇ ਮੇਹਰ ਕੀਤੀ (

ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ

ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ । (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ।੧।ਰਹਾਉ

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ ।

ਉਸ ਮਨੱੁਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।੨

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ ।

(ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ।੩।

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ

। ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ।੪।੧੫।੭੯।

Source: BaniDB · Read Ang 628 in Sri Guru Granth Sahib Ji

On this day in earlier years

  • Saturday, 02 March 2013 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Friday, 02 March 2012 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Wednesday, 02 March 2011 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 836 · Raag Bilaaval
  • Tuesday, 02 March 2010 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Monday, 02 March 2009 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri
  • Sunday, 02 March 2008 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree