ਹੁਕਮਨਾਮਾ ਸਾਹਿਬ

Hukamnama Sahib

Thursday, 10 April 2014

ਵੀਰਵਾਰ, ੨੮ ਚੇਤ (ਸੰਮਤ ੫੪੬ ਨਾਨਕਸ਼ਾਹੀ)

Ang 641 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ

soraTh mahalaa panjavaa ghar doojaa asaTapadheeaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

paaTh paRio ar bedh beechaario nival bhua(n)gam saadhe ||

ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥

pa(n)ch janaa siau sa(n)g na chhuTakio adhik aha(n)budh baadhe ||1||

ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥

piaare in bidh milan na jaiee mai ke'ee karam anekaa ||

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

haar pario suaamee kai dhuaarai dheejai budh bibekaa || rahaau ||

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥

mon bhio karapaatee rahio nagan firio ban maahee ||

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

taT teerath sabh dharatee bhramio dhubidhaa chhuTakai naahee ||2||

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

man kaamanaa teerath jai basio sir karavat dharaae ||

ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

man kee mail na utarai ieh bidh je lakh jatan karaae ||3||

ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥

kanik kaaminee haivar gaivar bahu bidh dhaan dhaataaraa ||

ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

a(n)n basatr bhoom bahu arape neh mileeaai har dhuaaraa ||4||

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥

poojaa arachaa ba(n)dhan dda(n)ddaut khaT karamaa rat rahataa ||

ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

hau hau karat ba(n)dhan meh pariaa neh mileeaai ieh jugataa ||5||

ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥

jog sidh aasan chauraaseeh e bhee kar kar rahiaa ||

ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥

vaddee aarajaa fir fir janamai har siau sa(n)g na gahiaa ||6||

ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥

raaj leelaa raajan kee rachanaa kariaa hukam afaaraa ||

ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

sej sohanee cha(n)dhan choaa narak ghor kaa dhuaaraa ||7||

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥

har keerat saadhasa(n)gat hai sir karaman kai karamaa ||

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

kahu naanak tis bhio paraapat jis purab likhe kaa lahanaa ||8||

ਤੇਰੋ ਸੇਵਕੁ ਇਹ ਰੰਗਿ ਮਾਤਾ ॥

tero sevak ieh ra(n)g maataa ||

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

bhio kirapaal dheen dhukh bha(n)jan har har keeratan ih man raataa || rahaau dhoojaa ||1||3||

English Translation

Sorat'h, Fifth Mehla, Second House, Ashtpadheeyaa:

One Universal Creator God. By The Grace Of The True Guru:

They read scriptures, and contemplate the Vedas; they practice the inner cleansing techniques of Yoga, and control of the breath.

But they cannot escape from the company of the five passions; they are increasingly bound to egotism. ||1||

O Beloved, this is not the way to meet the Lord; I have performed these rituals so many times.

I have collapsed, exhausted, at the Door of my Lord Master; I pray that He may grant me a discerning intellect. ||Pause||

One may remain silent and use his hands as begging bowls, and wander naked in the forest.

He may make pilgrimages to river banks and sacred shrines all over the world, but his sense of duality will not leave him. ||2||

His mind's desires may lead him to go and dwell at sacred places of pilgrimage, and offer his head to be sawn off;

but this will not cause the filth of his mind to depart, even though he may make thousands of efforts. ||3||

He may give gifts of all sorts - gold, women, horses and elephants.

He may make offerings of corn, clothes and land in abundance, but this will not lead him to the Lord's Door. ||4||

He may remain devoted to worship and adoration, bowing his forehead to the floor, practicing the six religious rituals.

He indulges in egotism and pride, and falls into entanglements, but he does not meet the Lord by these devices. ||5||

He practices the eighty-four postures of Yoga, and acquires the supernatural powers of the Siddhas, but he gets tired of practicing these.

He lives a long life, but is reincarnated again and again; he has not met with the Lord. ||6||

He may enjoy princely pleasures, and regal pomp and ceremony, and issue unchallenged commands.

He may lie on beautiful beds, perfumed with sandalwood oil, but this will led him only to the gates of the most horrible hell. ||7||

Singing the Kirtan of the Lord's Praises in the Saadh Sangat, the Company of the Holy, is the highest of all actions.

Says Nanak, he alone obtains it, who is pre-destined to receive it. ||8||

Your slave is intoxicated with this Love of Yours.

The Destroyer of the pains of the poor has become merciful to me, and this mind is imbued with the Praises of the Lord, Har, Har. ||Second Pause||1||3||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਅਸ਼ਟਪਦੀਆਂ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ

(ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ

ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ

। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) ।

ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ

ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪।

ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ

ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ

ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ

। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ

ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ

ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ

ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ।

Source: BaniDB · Read Ang 641 in Sri Guru Granth Sahib Ji

On this day in earlier years

  • Wednesday, 10 April 2013 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Tuesday, 10 April 2012 ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ Ang 578 · Raag Vadhans
  • Sunday, 10 April 2011 ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ Ang 535 · Raag Dayv Gandhaaree
  • Saturday, 10 April 2010 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath
  • Friday, 10 April 2009 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Thursday, 10 April 2008 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee