ਹੁਕਮਨਾਮਾ ਸਾਹਿਬ

Hukamnama Sahib

Thursday, 17 April 2014

ਵੀਰਵਾਰ, ੪ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਤਾਪੁ ਗਵਾਇਆ ਗੁਰਿ ਪੂਰੇ ॥

taap gavaiaa gur poore ||

ਵਾਜੇ ਅਨਹਦ ਤੂਰੇ ॥

vaaje anahadh toore ||

ਸਰਬ ਕਲਿਆਣ ਪ੍ਰਭਿ ਕੀਨੇ ॥

sarab kaliaan prabh keene ||

ਕਰਿ ਕਿਰਪਾ ਆਪਿ ਦੀਨੇ ॥੧॥

kar kirapaa aap dheene ||1||

ਬੇਦਨ ਸਤਿਗੁਰਿ ਆਪਿ ਗਵਾਈ ॥

bedhan satigur aap gavaiee ||

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥

sikh sa(n)t sabh sarase hoe har har naam dhiaaiee || rahaau ||

ਜੋ ਮੰਗਹਿ ਸੋ ਲੇਵਹਿ ॥

jo ma(n)geh so leveh ||

ਪ੍ਰਭ ਅਪਣਿਆ ਸੰਤਾ ਦੇਵਹਿ ॥

prabh apaniaa sa(n)taa dheveh ||

ਹਰਿ ਗੋਵਿਦੁ ਪ੍ਰਭਿ ਰਾਖਿਆ ॥

har govidh prabh raakhiaa ||

ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

jan naanak saach subhaakhiaa ||2||6||70||

English Translation

Sorat'h, Fifth Mehla:

The Perfect Guru has dispelled the fever.

The unstruck melody of the sound current resounds.

God has bestowed all comforts.

In His Mercy, He Himself has given them. ||1||

The True Guru Himself has eradicated the disease.

All the Sikhs and Saints are filled with joy, meditating on the Name of the Lord, Har, Har. ||Pause||

They obtain that which they ask for.

God gives to His Saints.

God saved Hargobind.

Servant Nanak speaks the Truth. ||2||6||70||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ

(ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ ।

ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ

ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ

ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ ।ਰਹਾਉ।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ

ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ

ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ

(ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ

) ਹੇ ਦਾਸ ਨਾਨਕ! (ਆਖ—) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ।੨।੬।੭੦।

Source: BaniDB · Read Ang 626 in Sri Guru Granth Sahib Ji

On this day in earlier years

  • Wednesday, 17 April 2013 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa
  • Tuesday, 17 April 2012 ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ Ang 446 · Raag Aasaa
  • Sunday, 17 April 2011 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Saturday, 17 April 2010 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ Ang 780 · Raag Soohee
  • Friday, 17 April 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Thursday, 17 April 2008 ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ Ang 786 · Raag Soohee