ਹੁਕਮਨਾਮਾ ਸਾਹਿਬ

Hukamnama Sahib

Saturday, 26 April 2014

ਸ਼ਨਿੱਚਰਵਾਰ, ੧੩ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 535 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ਮਹਲਾ ੫ ॥

dhevaga(n)dhaaree mahalaa panjavaa ||

ਉਲਟੀ ਰੇ ਮਨ ਉਲਟੀ ਰੇ ॥

aulaTee re man ulaTee re ||

ਸਾਕਤ ਸਿਉ ਕਰਿ ਉਲਟੀ ਰੇ ॥

saakat siau kar ulaTee re ||

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

jhooThai kee re jhooTh pareet chhuTakee re man chhuTakee re saakat sa(n)g na chhuTakee re ||1|| rahaau ||

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

jiau kaajar bhar ma(n)dhar raakhio jo paisai kaalookhee re ||

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

dhoorahu hee te bhaag gio hai jis gur mil chhuTakee tirakuTee re ||1||

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

maagau dhaan kirapaal kirapaa nidh meraa mukh saakat sa(n)g na juTasee re ||

ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

jan naanak dhaas dhaas ko kareeahu meraa moo(n)dd saadh pagaa heTh rulasee re ||2||4||37||

English Translation

Dayv-Gandhaaree, Fifth Mehla:

Turn away, O my mind, turn away.

Turn away from the faithless cynic.

False is the love of the false one; break the ties, O my mind, and your ties shall be broken. Break your ties with the faithless cynic. ||1||Pause||

One who enters a house filled with soot is blackened.

Run far away from such people! One who meets the Guru escapes from the bondage of the three dispositions. ||1||

I beg this blessing of You, O Merciful Lord, ocean of mercy - please, don't bring me face to face with the faithless cyincs.

Make servant Nanak the slave of Your slave; let his head roll in the dust under the feet of the Holy. ||2||4||37||

ਪੰਜਾਬੀ ਵਿਆਖਿਆ (Punjabi Explanation)

ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।

ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ ।

ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ,

ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।

ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ

ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।

ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ ।

ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।

Source: BaniDB · Read Ang 535 in Sri Guru Granth Sahib Ji

On this day in earlier years

  • Friday, 26 April 2013 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Thursday, 26 April 2012 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Tuesday, 26 April 2011 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Monday, 26 April 2010 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Sunday, 26 April 2009 ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ Ang 707 · Raag Jaithsree
  • Saturday, 26 April 2008 ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ Ang 763 · Raag Soohee