ਹੁਕਮਨਾਮਾ ਸਾਹਿਬ

Hukamnama Sahib

Sunday, 27 April 2014

ਐਤਵਾਰ, ੧੪ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 821 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਰਾਖਿ ਲੀਏ ਅਪਨੇ ਜਨ ਆਪ ॥

raakh le'ee apane jan aap ||

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

kar kirapaa har har naam dheeno binas ge sabh sog sa(n)taap ||1|| rahaau ||

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥

gun govi(n)dh gaavahu sabh har jan raag ratan rasanaa aalaap ||

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

koT janam kee tirasanaa nivaree raam rasain aatam dhraap ||1||

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

charan gahe saran sukhadhaate gur kai bachan jape har jaap ||

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

saagar tare bharam bhai binase kahu naanak Thaakur parataap ||2||5||85||

English Translation

Bilaaval, Fifth Mehla:

He Himself has saved His humble servant.

In His Mercy, the Lord, Har, Har, has blessed me with His Name, and all my pains and afflictions have been dispelled. ||1||Pause||

Sing the Glorious Praises of the Lord of the Universe, all you humble servants of the Lord; chant the jewels, the songs of the Lord with your tongue.

The desires of millions of incarnations shall be quenched, and your soul shall be satisfied with the sweet, sublime essence of the Lord. ||1||

I have grasped the Sanctuary of the Lord's Feet; He is the Giver of peace; through the Word of the Guru's Teachings, I meditate and chant the Chant of the Lord.

I have crossed over the world-ocean, and my doubt and fear are dispelled, says Nanak, through the glorious granduer of our Lord and Master. ||2||5||85||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ ।

ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ।

ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ ।

(ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।

ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ ।

ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।

Source: BaniDB · Read Ang 821 in Sri Guru Granth Sahib Ji

On this day in earlier years

  • Saturday, 27 April 2013 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Friday, 27 April 2012 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee
  • Wednesday, 27 April 2011 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Tuesday, 27 April 2010 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 27 April 2009 ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ Ang 781 · Raag Soohee
  • Sunday, 27 April 2008 ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ Ang 679 · Raag Dhanaasree