ਹੁਕਮਨਾਮਾ ਸਾਹਿਬ

Hukamnama Sahib

Wednesday, 30 April 2014

ਬੁੱਧਵਾਰ, ੧੭ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 533 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

raag dhevaga(n)dhaaree mahalaa panjavaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੀਤਾ ਐਸੇ ਹਰਿ ਜੀਉ ਪਾਏ ॥

meetaa aaise har jeeau paae ||

ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

chhodd na jaiee sadh hee sa(n)ge anadhin gur mil gaae ||1|| rahaau ||

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

milio manohar sarab sukhainaa tiaag na katahoo jaae ||

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

anik anik bhaat bahu pekhe pria rom na samasar laae ||1||

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

ma(n)dhar bhaag sobh dhuaarai anahat run jhun laae ||

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

kahu naanak sadhaa ra(n)g maane gireh pria theete sadh thaae ||2||1||27||

English Translation

Raag Dayv-Gandhaaree, Fifth Mehla, Third House:

One Universal Creator God. By The Grace Of The True Guru:

O friend, such is the Dear Lord whom I have obtained.

He does not leave me, and He always keeps me company. Meeting the Guru, night and day, I sing His Praises. ||1||Pause||

I met the Fascinating Lord, who has blessed me with all comforts; He does not leave me to go anywhere else.

I have seen the mortals of many and various types, but they are not equal to even a hair of my Beloved. ||1||

His palace is so beautiful! His gate is so wonderful! The celestial melody of the sound current resounds there.

Says Nanak, I enjoy eternal bliss; I have obtained a permanent place in the home of my Beloved. ||2||1||27||

ਪੰਜਾਬੀ ਵਿਆਖਿਆ (Punjabi Explanation)

ਰਾਗ ਦੇਵ ਗੰਧਾਰੀ। ਪੰਜਵੀਂ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ

ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ।

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ)

ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧।

ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ

ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੰੁਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ।੨।੧।੨੭।

Source: BaniDB · Read Ang 533 in Sri Guru Granth Sahib Ji

On this day in earlier years

  • Tuesday, 30 April 2013 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Monday, 30 April 2012 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Saturday, 30 April 2011 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Friday, 30 April 2010 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Thursday, 30 April 2009 ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ Ang 736 · Raag Soohee
  • Wednesday, 30 April 2008 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee