ਹੁਕਮਨਾਮਾ ਸਾਹਿਬ

Hukamnama Sahib

Saturday, 03 May 2014

ਸ਼ਨਿੱਚਰਵਾਰ, ੨੦ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 617 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਦੁਪਦੇ

soraTh mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

sagal banasapat meh baisa(n)tar sagal dhoodh meh gheeaa ||

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

uooch neech meh jot samaanee ghaT ghaT maadhau jeeaa ||1||

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

sa(n)tahu ghaT ghaT rahiaa samaahio ||

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

pooran poor rahio sarab meh jal thal ramieeaa aahio ||1|| rahaau ||

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

gun nidhaan naanak jas gaavai satigur bharam chukaio ||

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

sarab nivaasee sadhaa alepaa sabh meh rahiaa samaio ||2||1||29||

English Translation

Sorat'h, Fifth Mehla, Second House, Dho-Padhay:

One Universal Creator God. By The Grace Of The True Guru:

Fire is contained in all firewood, and butter is contained in all milk.

God's Light is contained in the high and the low; the Lord is in the hearts of all beings. ||1||

O Saints, He is pervading and permeating each and every heart.

The Perfect Lord is completely permeating everyone, everywhere; He is diffused in the water and the land. ||1||Pause||

Nanak sings the Praises of the Lord, the treasure of excellence; the True Guru has dispelled his doubt.

The Lord is pervading everywhere, permeating all, and yet, He is unattached from all. ||2||1||29||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,

ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ ।

ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।੧।ਰਹਾਉ।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ

(ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।੨।੧।੨੯।

Source: BaniDB · Read Ang 617 in Sri Guru Granth Sahib Ji

On this day in earlier years

  • Friday, 03 May 2013 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 03 May 2012 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Tuesday, 03 May 2011 ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ Ang 506 · Raag Gujri
  • Monday, 03 May 2010 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Sunday, 03 May 2009 ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ Ang 501 · Raag Gujri
  • Saturday, 03 May 2008 ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ Ang 532 · Raag Dayv Gandhaaree