ਹੁਕਮਨਾਮਾ ਸਾਹਿਬ

Hukamnama Sahib

Tuesday, 06 May 2014

ਮੰਗਲਵਾਰ, ੨੩ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 634 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

preetam jaan leh man maahee ||

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

apane sukh siau hee jag faa(n)dhio ko kaahoo ko naahee ||1|| rahaau ||

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

sukh mai aan bahut mil baiThat rahat chahoo dhis gherai ||

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

bipat paree sabh hee sa(n)g chhaaddit kouoo na aavat nerai ||1||

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ghar kee naar bahut hit jaa siau sadhaa rahat sa(n)g laagee ||

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

jab hee ha(n)s tajee ieh kaa(n)iaa pret pret kar bhaagee ||2||

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

eeh bidh ko biauhaar banio hai jaa siau neh lagaio ||

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

a(n)t baar naanak bin har jee kouoo kaam na aaio ||3||12||139||

English Translation

Sorat'h, Ninth Mehla:

O dear friend, know this in your mind.

The world is entangled in its own pleasures; no one is for anyone else. ||1||Pause||

In good times, many come and sit together, surrounding you on all four sides.

But when hard times come, they all leave, and no one comes near you. ||1||

Your wife, whom you love so much, and who has remained ever attached to you,

runs away crying, ""Ghost! Ghost!"", as soon as the swan-soul leaves this body. ||2||

This is the way they act - those whom we love so much.

At the very last moment, O Nanak, no one is any use at all, except the Dear Lord. ||3||12||139||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ,

ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ ।

(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ

ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨।

ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ ।

(ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

Source: BaniDB · Read Ang 634 in Sri Guru Granth Sahib Ji

On this day in earlier years

  • Monday, 06 May 2013 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Sunday, 06 May 2012 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ Ang 611 · Raag Sorath
  • Friday, 06 May 2011 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 06 May 2010 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Wednesday, 06 May 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Tuesday, 06 May 2008 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath