ਹੁਕਮਨਾਮਾ ਸਾਹਿਬ

Hukamnama Sahib

Saturday, 10 May 2014

ਸ਼ਨਿੱਚਰਵਾਰ, ੨੭ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)

Ang 645 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥

thaalai vich tai vasatoo pieeo har bhojan a(n)mrit saar ||

ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥

jit khaadhai man tirapateeaai paieeaai mokh dhuaar ||

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥

eih bhojan alabh hai sa(n)tahu labhai gur veechaar ||

ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥

eh mudhaavanee kiau vichahu kaddeeaai sadhaa rakheeaai ur dhaar ||

ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥

eh mudhaavanee satiguroo paiee gursikhaa ladhee bhaal ||

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥

naanak jis bujhaae su bujhasee har paiaa gurmukh ghaal ||1||

ਮਃ ੩ ॥

mahalaa teejaa ||

ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥

jo dhur mele se mil rahe satigur siau chit lai ||

ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥

aap vichhoRen se vichhuRe dhoojai bhai khuaai ||

ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥

naanak vin karamaa kiaa paieeaai poorab likhiaa kamai ||2||

ਪਉੜੀ ॥

pauRee ||

ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥

beh sakheeaa jas gaaveh gaavanahaareeaa ||

ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥

har naam salaahih nit har kau balihaareeaa ||

ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥

jinee sun ma(n)niaa har naau tinaa hau vaareeaa ||

ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥

gurmukheeaa har mel milaavanahaareeaa ||

ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥

hau bal jaavaa dhin raat gur dhekhanahaareeaa ||8||

English Translation

Shalok, Third Mehla:

Upon the plate, three things have been placed; this is the sublime, ambrosial food of the Lord.

Eating this, the mind is satisfied, and the Door of Salvation is found.

It is so difficult to obtain this food, O Saints; it is obtained only by contemplating the Guru.

Why should we cast this riddle out of our minds? We should keep it ever enshrined in our hearts.

The True Guru has posed this riddle. The Guru's Sikhs have found its solution.

O Nanak, he alone understands this, whom the Lord inspires to understand. The Gurmukhs work hard, and find the Lord. ||1||

Third Mehla:

Those whom the Primal Lord unites, remain in Union with Him; they focus their consciousness on the True Guru.

Those whom the Lord Himself separates, remain separated; in the love of duality, they are ruined.

O Nanak, without good karma, what can anyone obtain? He earns what he is pre-destined to receive. ||2||

Pauree:

Sitting together, the companions sing the Songs of the Lord's Praises.

They praise the Lord's Name continually; they are a sacrifice to the Lord.

Those who hear, and believe in the Lord's Name, to them I am a sacrifice.

O Lord, let me unite with the Gurmukhs, who are united with You.

I am a sacrifice to those who, day and night, behold their Guru. ||8||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ,

, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ

ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ

ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ ।

ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤਿ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹ

ਹੇ ਨਾਨਕ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ।੧।

ਤੀਜੀ ਪਾਤਿਸ਼ਾਹੀ।

ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ;

ਪਰ) ਜੋ ਉਸ ਹਰੀ ਨੇ ਆਪ ਵਿਛੋੜੇ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਖੁੰਝੇ ਹੋਏ ਹਰੀ ਤੋਂ ਵਿੱਛੁੜੇ ਹੋਏ ਹਨ ।

ਹੇ ਨਾਨਕ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਉੱਕਰੇ ਹੋਏ (ਸੰਸਕਾਰ-ਰੂਪ ਲੇਖ ਦੀ ਕਮਾਈ) ਕਮਾਉਣੀ ਪੈਂਦੀ ਹੈ ।੨

ਪਉੜੀ।

ਹਰੀ ਦੀ ਸਿਫ਼ਤਿ-ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੇਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ

ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) “ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ”

ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ,

ਉਹਨਾਂ ਹਰੀ ਨੂੰ ਮਿਲਾਉਣ ਵਾਲੀਆਂ ਗੁਰਮੁਖ ਸਹੇਲੀਆਂ ਤੋਂ ਮੈਂ ਸਦਕੇ ਹਾਂ;

ਸਤਿਗੁਰੂ ਦੇ ਦਰਸ਼ਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ ।੮।

Source: BaniDB · Read Ang 645 in Sri Guru Granth Sahib Ji

On this day in earlier years

  • Friday, 10 May 2013 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Thursday, 10 May 2012 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763 · Raag Soohee
  • Tuesday, 10 May 2011 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Monday, 10 May 2010 ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ Ang 522 · Raag Gujri
  • Sunday, 10 May 2009 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Ang 684 · Raag Dhanaasree
  • Saturday, 10 May 2008 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang