ਹੁਕਮਨਾਮਾ ਸਾਹਿਬ

Hukamnama Sahib

Sunday, 18 May 2014

ਐਤਵਾਰ, ੪ ਜੇਠ (ਸੰਮਤ ੫੪੬ ਨਾਨਕਸ਼ਾਹੀ)

Ang 656 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਸੰਤਹੁ ਮਨ ਪਵਨੈ ਸੁਖੁ ਬਨਿਆ ॥

sa(n)tahu man pavanai sukh baniaa ||

ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

kichh jog paraapat ganiaa || rahaau ||

ਗੁਰਿ ਦਿਖਲਾਈ ਮੋਰੀ ॥

gur dhikhalaiee moree ||

ਜਿਤੁ ਮਿਰਗ ਪੜਤ ਹੈ ਚੋਰੀ ॥

jit mirag paRat hai choree ||

ਮੂੰਦਿ ਲੀਏ ਦਰਵਾਜੇ ॥

moo(n)dh le'ee dharavaaje ||

ਬਾਜੀਅਲੇ ਅਨਹਦ ਬਾਜੇ ॥੧॥

baajeeale anahadh baaje ||1||

ਕੁੰਭ ਕਮਲੁ ਜਲਿ ਭਰਿਆ ॥

ku(n)bh kamal jal bhariaa ||

ਜਲੁ ਮੇਟਿਆ ਊਭਾ ਕਰਿਆ ॥

jal meTiaa uoobhaa kariaa ||

ਕਹੁ ਕਬੀਰ ਜਨ ਜਾਨਿਆ ॥

kahu kabeer jan jaaniaa ||

ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

jau jaaniaa tau man maaniaa ||2||10||

English Translation

O Saints, my windy mind has now become peaceful and still.

It seems that I have learned something of the science of Yoga. ||Pause||

The Guru has shown me the hole,

through which the deer carefully enters.

I have now closed off the doors,

and the unstruck celestial sound current resounds. ||1||

The pitcher of my heart-lotus is filled with water;

I have spilled out the water, and set it upright.

Says Kabeer, the Lord's humble servant, this I know.

Now that I know this, my mind is pleased and appeased. ||2||10||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ

ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ।

ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹ

ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (

) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ

ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ,

(ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ ।

ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ,

ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

Source: BaniDB · Read Ang 656 in Sri Guru Granth Sahib Ji

On this day in earlier years

  • Saturday, 18 May 2013 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Friday, 18 May 2012 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath
  • Wednesday, 18 May 2011 ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ Ang 582 · Raag Vadhans
  • Tuesday, 18 May 2010 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ Ang 792 · Raag Soohee
  • Monday, 18 May 2009 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang
  • Sunday, 18 May 2008 ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ Ang 590 · Raag Vadhans