ਹੁਕਮਨਾਮਾ ਸਾਹਿਬ

Hukamnama Sahib

Friday, 20 June 2014

ਸ਼ੁੱਕਰਵਾਰ, ੬ ਹਾੜ (ਸੰਮਤ ੫੪੬ ਨਾਨਕਸ਼ਾਹੀ)

Ang 740 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

Soohee, Fifth Mehla:

Within my heart, I meditate on the Word of the Guru's Teachings.

With my tongue, I chant the Chant of the Lord. ||1||

The image of His vision is fruitful; I am a sacrifice to it.

His Lotus Feet are the Support of the mind, the Support of the very breath of life. ||1||Pause||

In the Saadh Sangat, the Company of the Holy, the cycle of birth and death is ended.

To hear the Ambrosial Sermon is the support of my ears. ||2||

I have renounced sexual desire, anger, greed and emotional attachment.

I have enshrined the Naam within myself, with charity, true cleansing and righteous conduct. ||3||

Says Nanak, I have contemplated this essence of reality;

chanting the Name of the Lord, I am carried across. ||4||12||18||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ

ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧।

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ

ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ

ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ

ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩।

ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ

ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

Source: BaniDB · Read Ang 740 in Sri Guru Granth Sahib Ji

On this day in earlier years

  • Thursday, 20 June 2013 ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ Ang 519 · Raag Gujri
  • Wednesday, 20 June 2012 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Monday, 20 June 2011 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Sunday, 20 June 2010 ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ Ang 696 · Raag Jaithsree
  • Saturday, 20 June 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Friday, 20 June 2008 ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ Ang 696 · Raag Jaithsree