ਹੁਕਮਨਾਮਾ ਸਾਹਿਬ

Hukamnama Sahib

Saturday, 28 June 2014

ਸ਼ਨਿੱਚਰਵਾਰ, ੧੪ ਹਾੜ (ਸੰਮਤ ੫੪੬ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਤਿਗੁਰ ਆਇਓ ਸਰਣਿ ਤੁਹਾਰੀ ॥

satigur aaio saran tuhaaree ||

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

milai sookh naam har sobhaa chi(n)taa laeh hamaaree ||1|| rahaau ||

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

avar na soojhai dhoojee Thaahar haar pario tau dhuaaree ||

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

lekhaa chhodd alekhai chhooTeh ham niragun leh ubaaree ||1||

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

sadh bakhasi(n)dh sadhaa miharavaanaa sabhanaa dhei adhaaree ||

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

naanak dhaas sa(n)t paachhai pario raakh leh ieh baaree ||2||4||9||

English Translation

Todee, Fifth Mehla:

O True Guru, I have come to Your Sanctuary.

Grant me the peace and glory of the Lord's Name, and remove my anxiety. ||1||Pause||

I cannot see any other place of shelter; I have grown weary, and collapsed at Your door.

Please ignore my account; only then may I be saved. I am worthless - please, save me! ||1||

You are always forgiving, and always merciful; You give support to all.

Slave Nanak follows the Path of the Saints; save him, O Lord, this time. ||2||4||9||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ

ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ

ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ

ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

Source: BaniDB · Read Ang 713 in Sri Guru Granth Sahib Ji

On this day in earlier years

  • Friday, 28 June 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Thursday, 28 June 2012 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Tuesday, 28 June 2011 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Monday, 28 June 2010 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ Ang 809 · Raag Bilaaval
  • Sunday, 28 June 2009 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ Ang 803 · Raag Bilaaval
  • Saturday, 28 June 2008 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee