ਹੁਕਮਨਾਮਾ ਸਾਹਿਬ

Hukamnama Sahib

Thursday, 03 July 2014

ਵੀਰਵਾਰ, ੧੯ ਹਾੜ (ਸੰਮਤ ੫੪੬ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

Dhanaasaree, Fifth Mehla:

People try to deceive others, but the Inner-knower, the Searcher of hearts, knows everything.

They commit sins, and then deny them, while they pretend to be in Nirvaanaa. ||1||

They believe that You are far away, but You, O God, are near at hand.

Looking around, this way and that, the greedy people come and go. ||Pause||

As long as the doubts of the mind are not removed, liberation is not found.

Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ

ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ

ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Source: BaniDB · Read Ang 680 in Sri Guru Granth Sahib Ji

On this day in earlier years

  • Wednesday, 03 July 2013 ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ Ang 504 · Raag Gujri
  • Tuesday, 03 July 2012 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Sunday, 03 July 2011 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Saturday, 03 July 2010 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Friday, 03 July 2009 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Thursday, 03 July 2008 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree