ਹੁਕਮਨਾਮਾ ਸਾਹਿਬ

Hukamnama Sahib

Tuesday, 22 July 2014

ਮੰਗਲਵਾਰ, ੭ ਸਾਵਣ (ਸੰਮਤ ੫੪੬ ਨਾਨਕਸ਼ਾਹੀ)

Ang 874 · Raag Gond · Bhagat Naam Dev Ji

Reading: Permalink

ਗੁਰਮੁਖੀ (Gurmukhi)

ਗੋਂਡ ॥

go(n)dd ||

ਮੋਹਿ ਲਾਗਤੀ ਤਾਲਾਬੇਲੀ ॥

moh laagatee taalaabelee ||

ਬਛਰੇ ਬਿਨੁ ਗਾਇ ਅਕੇਲੀ ॥੧॥

bachhare bin gai akelee ||1||

ਪਾਨੀਆ ਬਿਨੁ ਮੀਨੁ ਤਲਫੈ ॥

paaneeaa bin meen talafai ||

ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥

aaise raam naamaa bin baapuro naamaa ||1|| rahaau ||

ਜੈਸੇ ਗਾਇ ਕਾ ਬਾਛਾ ਛੂਟਲਾ ॥

jaise gai kaa baachhaa chhooTalaa ||

ਥਨ ਚੋਖਤਾ ਮਾਖਨੁ ਘੂਟਲਾ ॥੨॥

than chokhataa maakhan ghooTalaa ||2||

ਨਾਮਦੇਉ ਨਾਰਾਇਨੁ ਪਾਇਆ ॥

naamadheau naarain paiaa ||

ਗੁਰੁ ਭੇਟਤ ਅਲਖੁ ਲਖਾਇਆ ॥੩॥

gur bheTat alakh lakhaiaa ||3||

ਜੈਸੇ ਬਿਖੈ ਹੇਤ ਪਰ ਨਾਰੀ ॥

jaise bikhai het par naaree ||

ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥

aaise naame preet muraaree ||4||

ਜੈਸੇ ਤਾਪਤੇ ਨਿਰਮਲ ਘਾਮਾ ॥

jaise taapate niramal ghaamaa ||

ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥

taise raam naamaa bin baapuro naamaa ||5||4||

English Translation

Gond:

I am restless and unhappy.

Without her calf, the cow is lonely. ||1||

Without water, the fish writhes in pain.

So is poor Naam Dayv without the Lord's Name. ||1||Pause||

Like the cow's calf, which, when let loose,

sucks at her udders and drinks her milk -||2||

So has Naam Dayv found the Lord.

Meeting the Guru, I have seen the Unseen Lord. ||3||

As the man driven by sex wants another man's wife,

so does Naam Dayv love the Lord. ||4||

As the earth burns in the dazzling sunlight,

so does poor Naam Dayv burn without the Lord's Name. ||5||4||

ਪੰਜਾਬੀ ਵਿਆਖਿਆ (Punjabi Explanation)

ਗੋਂਡ।

ਜਿਵੇਂ ਵੱਛੇ ਤੋਂ ਵਿੱਛੜ ਕੇ ਇਕੱਲੀ ਗਾਂ (ਘਾਬਰਦੀ ਹੈ),

ਤਿਵੇਂ ਮੈਨੂੰ (ਪ੍ਰਭੂ ਤੋਂ ਵਿਛੁੜ ਕੇ) ਤੜਫਣੀ ਲੱਗਦੀ ਹੈ ।੧।

ਜਿਵੇਂ ਪਾਣੀ ਤੋਂ ਬਿਨਾ ਮੱਛੀ ਫੜਫਦੀ ਹੈ,

ਤਿਵੇਂ ਮੈਂ ਨਾਮਦੇਵ ਪ੍ਰਭੂ ਦੇ ਨਾਮ ਤੋਂ ਬਿਨਾ ਘਾਬਰਦਾ ਹਾਂ ।੧।ਰਹਾਉ।

ਜਿਵੇਂ (ਜਦੋਂ) ਗਾਂ ਦਾ ਵੱਛਾ ਕਿੱਲੇ ਨਾਲੋਂ ਖੁਲ੍ਹਦਾ ਹੈ ਤਾਂ (ਗਾਂ ਦੇ) ਥਣ ਚੁੰਘਦਾ ਹੈ,

ਤੇ ਮੱਖਣ ਦੇ ਘੁੱਟ ਭਰਦਾ ਹੈ, ।੨।

ਤਿਵੇਂ ਜਦੋਂ ਮੈਨੂੰ ਨਾਮਦੇਵ ਨੂੰ ਸਤਿਗੁਰੂ ਮਿਲਿਆ,

ਮੈਨੂੰ ਅਲੱਖ ਪ੍ਰਭੂ ਦੀ ਸੂਝ ਪੈ ਗਈ, ਮੈਨੂੰ ਰੱਬ ਮਿਲ ਪਿਆ ।੩।

ਜਿਵੇਂ (ਵਿਸ਼ਈ ਨੂੰ) ਵਿਸ਼ੇ ਵਾਸਤੇ ਪਰਾਈ ਨਾਰ ਨਾਲ ਪਿਆਰ ਹੁੰਦਾ ਹੈ,

ਮੈਨੂੰ ਨਾਮੇ ਨੂੰ ਪ੍ਰਭੂ ਨਾਲ ਪਿਆਰ ਹੈ ।੪।

ਜਿਵੇਂ ਚਮਕਦੀ ਧੁੱਪ ਵਿਚ (ਜੀਵ-ਜੰਤ) ਤਪਦੇ-ਲੁੱਛਦੇ ਹਨ

ਪ੍ਰਭੂ ਦੇ ਨਾਮ ਤੋਂ ਵਿੱਛੜ ਕੇ ਮੈਂ ਨਾਮਦੇਵ ਇਉਂ ਘਾਬਰਦਾ ਹਾਂ ।੫।੪।

Source: BaniDB · Read Ang 874 in Sri Guru Granth Sahib Ji

On this day in earlier years

  • Monday, 22 July 2013 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath
  • Sunday, 22 July 2012 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Friday, 22 July 2011 ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ Ang 744 · Raag Soohee
  • Thursday, 22 July 2010 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Wednesday, 22 July 2009 ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ Ang 603 · Raag Sorath
  • Tuesday, 22 July 2008 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree