ਹੁਕਮਨਾਮਾ ਸਾਹਿਬ

Hukamnama Sahib

Friday, 15 August 2014

ਸ਼ੁੱਕਰਵਾਰ, ੩੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਤਿਗੁਰ ਆਇਓ ਸਰਣਿ ਤੁਹਾਰੀ ॥

satigur aaio saran tuhaaree ||

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

milai sookh naam har sobhaa chi(n)taa laeh hamaaree ||1|| rahaau ||

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

avar na soojhai dhoojee Thaahar haar pario tau dhuaaree ||

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

lekhaa chhodd alekhai chhooTeh ham niragun leh ubaaree ||1||

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

sadh bakhasi(n)dh sadhaa miharavaanaa sabhanaa dhei adhaaree ||

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

naanak dhaas sa(n)t paachhai pario raakh leh ieh baaree ||2||4||9||

English Translation

Todee, Fifth Mehla:

O True Guru, I have come to Your Sanctuary.

Grant me the peace and glory of the Lord's Name, and remove my anxiety. ||1||Pause||

I cannot see any other place of shelter; I have grown weary, and collapsed at Your door.

Please ignore my account; only then may I be saved. I am worthless - please, save me! ||1||

You are always forgiving, and always merciful; You give support to all.

Slave Nanak follows the Path of the Saints; save him, O Lord, this time. ||2||4||9||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ

ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ

ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ

ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

Source: BaniDB · Read Ang 713 in Sri Guru Granth Sahib Ji

On this day in earlier years

  • Thursday, 15 August 2013 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Wednesday, 15 August 2012 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath
  • Monday, 15 August 2011 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Sunday, 15 August 2010 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Saturday, 15 August 2009 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ Ang 919 · Raag Raamkalee
  • Friday, 15 August 2008 ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ Ang 611 · Raag Sorath