ਹੁਕਮਨਾਮਾ ਸਾਹਿਬ

Hukamnama Sahib

Monday, 18 August 2014

ਸੋਮਵਾਰ, ੨ ਭਾਦੋਂ (ਸੰਮਤ ੫੪੬ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰ ਅਪੁਨੇ ਬਲਿਹਾਰੀ ॥

gur apune balihaaree ||

ਜਿਨਿ ਪੂਰਨ ਪੈਜ ਸਵਾਰੀ ॥

jin pooran paij savaaree ||

ਮਨ ਚਿੰਦਿਆ ਫਲੁ ਪਾਇਆ ॥

man chi(n)dhiaa fal paiaa ||

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

prabh apunaa sadhaa dhiaaiaa ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥

sa(n)tahu tis bin avar na koiee ||

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

karan kaaran prabh soiee || rahaau ||

ਪ੍ਰਭਿ ਅਪਨੈ ਵਰ ਦੀਨੇ ॥

prabh apanai var dheene ||

ਸਗਲ ਜੀਅ ਵਸਿ ਕੀਨੇ ॥

sagal jeea vas keene ||

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

taa sagale dhookh miTaiaa ||2||5||69||

English Translation

Sorat'h, Fifth Mehla:

I am a sacrifice to my Guru.

He has totally preserved my honor.

I have obtained the fruits of my mind's desires.

I meditate forever on my God. ||1||

O Saints, without Him, there is no other at all.

He is God, the Cause of causes. ||Pause||

My God has given me His Blessing.

He has made all creatures subject to me.

Servant Nanak meditates on the Naam, the Name of the Lord,

and all his sorrows depart. ||2||5||69||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ

ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ

ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ

ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ

ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ,

ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ ।

ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ

ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ

Source: BaniDB · Read Ang 626 in Sri Guru Granth Sahib Ji

On this day in earlier years

  • Sunday, 18 August 2013 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Saturday, 18 August 2012 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Thursday, 18 August 2011 ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ Ang 699 · Raag Jaithsree
  • Wednesday, 18 August 2010 ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ Ang 489 · Raag Gujri
  • Tuesday, 18 August 2009 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Monday, 18 August 2008 ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ Ang 664 · Raag Dhanaasree