ਹੁਕਮਨਾਮਾ ਸਾਹਿਬ

Hukamnama Sahib

Monday, 25 August 2014

ਸੋਮਵਾਰ, ੯ ਭਾਦੋਂ (ਸੰਮਤ ੫੪੬ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

Jaitsree, Fifth Mehla, Third House, Dho-Padhay:

One Universal Creator God. By The Grace Of The True Guru:

Give me a message from my Beloved - tell me, tell me!

I am wonder-struck, hearing the many reports of Him; tell them to me, O my happy sister soul-brides. ||1||Pause||

Some say that He is beyond the world - totally beyond it, while others say that He is totally within it.

His color cannot be seen, and His pattern cannot be discerned. O happy soul-brides, tell me the truth! ||1||

He is pervading everywhere, and He dwells in each and every heart; He is not stained - He is unstained.

Says Nanak, listen, O people: He dwells upon the tongues of the Saints. ||2||1||2||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ

(ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।

ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ ।

ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।

Source: BaniDB · Read Ang 700 in Sri Guru Granth Sahib Ji

On this day in earlier years

  • Sunday, 25 August 2013 ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ Ang 489 · Raag Gujri
  • Saturday, 25 August 2012 ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥ Ang 821 · Raag Bilaaval
  • Thursday, 25 August 2011 ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ Ang 483 · Raag Aasaa
  • Wednesday, 25 August 2010 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Tuesday, 25 August 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Monday, 25 August 2008 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee