ਹੁਕਮਨਾਮਾ ਸਾਹਿਬ

Hukamnama Sahib

Monday, 01 September 2014

ਸੋਮਵਾਰ, ੧੬ ਭਾਦੋਂ (ਸੰਮਤ ੫੪੬ ਨਾਨਕਸ਼ਾਹੀ)

Ang 654 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

bedh puraan sabhai mat sun kai karee karam kee aasaa ||

ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥

kaal grasat sabh log siaane uTh pa(n)ddit pai chale niraasaa ||1||

ਮਨ ਰੇ ਸਰਿਓ ਨ ਏਕੈ ਕਾਜਾ ॥

man re sario na ekai kaajaa ||

ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

bhajio na raghupat raajaa ||1|| rahaau ||

ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥

ban kha(n)dd jai jog tap keeno ka(n)dh mool chun khaiaa ||

ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥

naadhee bedhee sabadhee monee jam ke paTai likhaiaa ||2||

ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥

bhagat naaradhee ridhai na aaiee kaachh koochh tan dheenaa ||

ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥

raag raaganee ddi(n)bh hoi baiThaa un har peh kiaa leenaa ||3||

ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥

pario kaal sabhai jag uoopar maeh likhe bhram giaanee ||

ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

kahu kabeer jan bhe khaalase prem bhagat jeh jaanee ||4||3||

English Translation

Listening to all the teachings of the Vedas and the Puraanas, I wanted to perform the religious rituals.

But seeing all the wise men caught by Death, I arose and left the Pandits; now I am free of this desire. ||1||

O mind, you have not completed the only task you were given;

you have not meditated on the Lord, your King. ||1||Pause||

Going to the forests, they practice Yoga and deep, austere meditation; they live on roots and the fruits they gather.

The musicians, the Vedic scholars, the chanters of one word and the men of silence, all are listed on the Register of Death. ||2||

Loving devotional worship does not enter into your heart; pampering and adorning your body, you must still give it up.

You sit and play music, but you are still a hypocrite; what do you expect to receive from the Lord? ||3||

Death has fallen on the whole world; the doubting religious scholars are also listed on the Register of Death.

Says Kabeer, those humble people become pure - they become Khalsa - who know the Lord's loving devotional worship. ||4||3||

ਪੰਜਾਬੀ ਵਿਆਖਿਆ (Punjabi Explanation)

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ ।

ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।

ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ

ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ,

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ;

ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ)

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ

ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)

ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩।

Source: BaniDB · Read Ang 654 in Sri Guru Granth Sahib Ji

On this day in earlier years

  • Sunday, 01 September 2013 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Saturday, 01 September 2012 ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ Ang 606 · Raag Sorath
  • Thursday, 01 September 2011 ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ Ang 742 · Raag Soohee
  • Wednesday, 01 September 2010 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Tuesday, 01 September 2009 ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ Ang 708 · Raag Jaithsree
  • Monday, 01 September 2008 ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ Ang 602 · Raag Sorath