ਹੁਕਮਨਾਮਾ ਸਾਹਿਬ

Hukamnama Sahib

Thursday, 04 September 2014

ਵੀਰਵਾਰ, ੧੯ ਭਾਦੋਂ (ਸੰਮਤ ੫੪੬ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਨ ਕੇ ਪੂਰਨ ਹੋਏ ਕਾਮ ॥

jan ke pooran hoe kaam ||

ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

kalee kaal mahaa bikhiaa meh lajaa raakhee raam ||1|| rahaau ||

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

simar simar suaamee prabh apunaa nikaT na aavai jaam ||

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

mukat baiku(n)Th saadh kee sa(n)gat jan paio har kaa dhaam ||1||

ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥

charan kamal har jan kee thaatee koT sookh bisraam ||

ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

gobi(n)dh dhamodhar simarau dhin rain naanak sadh kurabaan ||2||17||48||

English Translation

Dhanaasaree, Fifth Mehla:

All the affairs of the Lord's humble servant are perfectly resolved.

In the utterly poisonous Dark Age of Kali Yuga, the Lord preserves and protects his honor. ||1||Pause||

Remembering, remembering God, his Lord and Master in meditation, the Messenger of Death does not approach him.

Liberation and heaven are found in the Saadh Sangat, the Company of the Holy; his humble servant finds the home of the Lord. ||1||

The Lord's lotus feet are the treasure of His humble servant; in them, he finds millions of pleasures and comforts.

He remembers the Lord God in meditation, day and night; Nanak is forever a sacrifice to him. ||2||17||48||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।

ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ ।੧।ਰਹਾਉ।

ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ ।

ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।੧।

ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕੋ੍ਰੜਾਂ ਸੁਖਾਂ ਦਾ ਟਿਕਾਣਾ ਹਨ ।

ਹੇ ਨਾਨਕ! (ਆਖ—ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ ।੨।੧੭।੪੮।

Source: BaniDB · Read Ang 682 in Sri Guru Granth Sahib Ji

On this day in earlier years

  • Wednesday, 04 September 2013 ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ Ang 815 · Raag Bilaaval
  • Tuesday, 04 September 2012 ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ Ang 561 · Raag Vadhans
  • Sunday, 04 September 2011 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 04 September 2010 ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ Ang 535 · Raag Dayv Gandhaaree
  • Friday, 04 September 2009 ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ Ang 530 · Raag Dayv Gandhaaree
  • Thursday, 04 September 2008 ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ Ang 617 · Raag Soohee