ਹੁਕਮਨਾਮਾ ਸਾਹਿਬ

Hukamnama Sahib

Wednesday, 10 September 2014

ਬੁੱਧਵਾਰ, ੨੫ ਭਾਦੋਂ (ਸੰਮਤ ੫੪੬ ਨਾਨਕਸ਼ਾਹੀ)

Ang 678 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

jin tum bheje tineh bulaae sukh sahaj setee ghar aau ||

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

anadh ma(n)gal gun gaau sahaj dhun nihachal raaj kamaau ||1||

ਤੁਮ ਘਰਿ ਆਵਹੁ ਮੇਰੇ ਮੀਤ ॥

tum ghar aavahu mere meet ||

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

tumare dhokhee har aap nivaare apadhaa bhiee biteet || rahaau ||

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

pragaT keene prabh karanehaare naasan bhaajan thaake ||

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ghar ma(n)gal vaajeh nit vaaje apunai khasam nivaaje ||2||

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

asathir rahahu ddolahu mat kabahoo gur kai bachan adhaar ||

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

jai jai kaar sagal bhoo ma(n)ddal mukh uoojal dharabaar ||3||

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

jin ke jeea tinai hee fere aape bhiaa sahaiee ||

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

acharaj keeaa karanaihaarai naanak sach vaddiaaiee ||4||4||28||

English Translation

Dhanaasaree, Fifth Mehla:

The One who sent you, has now recalled you; return to your home now in peace and pleasure.

In bliss and ecstasy, sing His Glorious Praises; by this celestial tune, you shall acquire your everlasting kingdom. ||1||

Come back to your home, O my friend.

The Lord Himself has eliminated your enemies, and your misfortunes are past. ||Pause||

God, the Creator Lord, has glorified you, and your running and rushing around has ended.

In your home, there is rejoicing; the musical instruments continually play, and your Husband Lord has exalted you. ||2||

Remain firm and steady, and do not ever waver; take the Guru's Word as your Support.

You shall be applauded and congratulated all over the world, and your face shall be radiant in the Court of the Lord. ||3||

All beings belong to Him; He Himself transforms them, and He Himself becomes their help and support.

The Creator Lord has worked a wondrous miracle; O Nanak, His glorious greatness is true. ||4||4||28||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ

ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)

ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ,

ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ

ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ ।

ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮

Source: BaniDB · Read Ang 678 in Sri Guru Granth Sahib Ji

On this day in earlier years

  • Tuesday, 10 September 2013 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans
  • Monday, 10 September 2012 ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ Ang 607 · Raag Sorath
  • Saturday, 10 September 2011 ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ Ang 531 · Raag Dayv Gandhaaree
  • Friday, 10 September 2010 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Thursday, 10 September 2009 ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ Ang 640 · Raag Sorath
  • Wednesday, 10 September 2008 ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ Ang 791 · Raag Soohee