ਹੁਕਮਨਾਮਾ ਸਾਹਿਬ

Hukamnama Sahib

Sunday, 28 September 2014

ਐਤਵਾਰ ੧੩ ਅੱਸੂ (ਸੰਮਤ ੫੪੬ ਨਾਨਕਸ਼ਾਹੀ)

Ang 706 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥

racha(n)t jeea rachanaa maat garabh asathaapana(n) ||

ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

saas saas simara(n)t naanak mahaa agan na binaasana(n) ||1||

ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥

mukh talai pair upare vasa(n)dho kuhathaRai thai ||

ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

naanak so dhanee kiau visaario udhareh jis dhai nai ||2||

ਪਉੜੀ ॥

pauRee ||

ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥

rakat bi(n)dh kar ni(n)miaa agan udhar majhaar ||

ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥

auradh mukh kucheel bikal narak ghor gubaar ||

ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥

har simarat too naa jaleh man tan ur dhaar ||

ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥

bikham thaanahu jin rakhiaa tis til na visaar ||

ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

prabh bisarat sukh kadhe naeh jaaseh janam haar ||2||

English Translation

SHALOK:

Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. || 1 ||

With its head down, and feet up, it dwells in that slimy place. O Nanak, how could we forget the Master? Through His Name, we are saved. || 2 ||

PAUREE: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. || 2 ||

ਪੰਜਾਬੀ ਵਿਆਖਿਆ (Punjabi Explanation)

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।

ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

(ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।

Source: SGPC Official; BaniDB · Read Ang 706 in Sri Guru Granth Sahib Ji

On this day in earlier years

  • Saturday, 28 September 2013 ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ Ang 841 · Raag Bilaaval
  • Friday, 28 September 2012 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Wednesday, 28 September 2011 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Tuesday, 28 September 2010 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Monday, 28 September 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Friday, 28 September 2007 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval