ਹੁਕਮਨਾਮਾ ਸਾਹਿਬ
Hukamnama Sahib
Wednesday, 01 October 2014
ਬੁੱਧਵਾਰ ੧੬ ਅੱਸੂ (ਸੰਮਤ ੫੪੬ ਨਾਨਕਸ਼ਾਹੀ)
Ang 466 · Raag Aasaa · Guru Nanak Dev Ji
ਗੁਰਮੁਖੀ (Gurmukhi)
ਸਲੋਕ ਮਃ ੧ ॥
salok mahalaa pehilaa ||
ਹਉ ਵਿਚਿ ਆਇਆ ਹਉ ਵਿਚਿ ਗਇਆ ॥
hau vich aaiaa hau vich giaa ||
ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
hau vich ja(n)miaa hau vich muaa ||
ਹਉ ਵਿਚਿ ਦਿਤਾ ਹਉ ਵਿਚਿ ਲਇਆ ॥
hau vich dhitaa hau vich liaa ||
ਹਉ ਵਿਚਿ ਖਟਿਆ ਹਉ ਵਿਚਿ ਗਇਆ ॥
hau vich khaTiaa hau vich giaa ||
ਹਉ ਵਿਚਿ ਸਚਿਆਰੁ ਕੂੜਿਆਰੁ ॥
hau vich sachiaar kooRiaar ||
ਹਉ ਵਿਚਿ ਪਾਪ ਪੁੰਨ ਵੀਚਾਰੁ ॥
hau vich paap pu(n)n veechaar ||
ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
hau vich narak surag avataar ||
ਹਉ ਵਿਚਿ ਹਸੈ ਹਉ ਵਿਚਿ ਰੋਵੈ ॥
hau vich hasai hau vich rovai ||
ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
hau vich bhareeaai hau vich dhovai ||
ਹਉ ਵਿਚਿ ਜਾਤੀ ਜਿਨਸੀ ਖੋਵੈ ॥
hau vich jaatee jinasee khovai ||
ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
hau vich moorakh hau vich siaanaa ||
ਮੋਖ ਮੁਕਤਿ ਕੀ ਸਾਰ ਨ ਜਾਣਾ ॥
mokh mukat kee saar na jaanaa ||
ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
hau vich maiaa hau vich chhaiaa ||
ਹਉਮੈ ਕਰਿ ਕਰਿ ਜੰਤ ਉਪਾਇਆ ॥
haumai kar kar ja(n)t upaiaa ||
ਹਉਮੈ ਬੂਝੈ ਤਾ ਦਰੁ ਸੂਝੈ ॥
haumai boojhai taa dhar soojhai ||
ਗਿਆਨ ਵਿਹੂਣਾ ਕਥਿ ਕਥਿ ਲੂਝੈ ॥
giaan vihoonaa kath kath loojhai ||
ਨਾਨਕ ਹੁਕਮੀ ਲਿਖੀਐ ਲੇਖੁ ॥
naanak hukamee likheeaai lekh ||
ਜੇਹਾ ਵੇਖਹਿ ਤੇਹਾ ਵੇਖੁ ॥੧॥
jehaa vekheh tehaa vekh ||1||
ਮਹਲਾ ੨ ॥
mahalaa doojaa ||
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
haumai ehaa jaat hai haumai karam kamaeh ||
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥
haumai eiee ba(n)dhanaa fir fir jonee paeh ||
ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥
haumai kithahu uoopajai kit sa(n)jam ieh jai ||
ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
haumai eho hukam hai piaai kirat firaeh ||
ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
haumai dheeragh rog hai dhaaroo bhee is maeh ||
ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
kirapaa kare je aapanee taa gur kaa sabadh kamaeh ||
ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
naanak kahai sunahu janahu it sa(n)jam dhukh jaeh ||2||
ਪਉੜੀ ॥
pauRee ||
ਸੇਵ ਕੀਤੀ ਸੰਤੋਖੀੲਂੀ ਜਿਨੑੀ ਸਚੋ ਸਚੁ ਧਿਆਇਆ ॥
sev keetee sa(n)tokhe'ee(n)ee jin(h)ee sacho sach dhiaaiaa ||
ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥
on(h)ee ma(n)dhai pair na rakhio kar sukirat dharam kamaiaa ||
ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥
on(h)ee dhuneeaa toRe ba(n)dhanaa a(n)n paanee thoRaa khaiaa ||
ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥
too(n) bakhaseesee agalaa nit dheveh chaReh savaiaa ||
ਵਡਿਆਈ ਵਡਾ ਪਾਇਆ ॥੭॥
vaddiaaiee vaddaa paiaa ||7||
English Translation
SHALOK, FIRST MEHL:
In ego they come, and in ego they go. In ego they are born, and in ego they die. In ego they give, and in ego they take. In ego they earn, and in ego they lose. In ego they become truthful or false. In ego they go to heaven or hell. In ego they laugh, and in ego they weep. In ego they become dirty, and in ego they are washed clean. In ego they lose social status and class. In ego they are ignorant, and in ego they are wise. They do not know the value of salvation and liberation. In ego they love Maya, and in ego they are kept in darkness by it. Living in ego, mortal beings are created. When one understands ego, then the Lord’s gate is known. Without spiritual wisdom, they babble and argue. O Nanak, by the Lord’s Command, destiny is recorded. As the Lord sees us, so are we seen. || 1 ||
SECOND MEHL: This is the nature of ego, that people perform their actions in ego. This is the bondage of ego, that time and time again, they are reborn. Where does ego come from? How can it be removed? This ego exists by the Lord’s Order; people wander according to their past actions. Ego is a chronic disease, but it contains its own cure as well. If the Lord grants His Grace, one acts according to the Teachings of the Guru’s Shabad. Nanak says, listen, people: in this way, troubles depart. || 2 ||
PAUREE: Those who serve are content. They meditate on the Truest of the True. They do not place their feet in sin, but do good deeds and live righteously in Dharma. They burn away the bonds of the world, and eat a simple diet of grain and water. You are the Great Forgiver; You give continually, more and more each day. By His greatness, the Great Lord is obtained. || 7 ||
ਪੰਜਾਬੀ ਵਿਆਖਿਆ (Punjabi Explanation)
(ਜਦ ਤਾਈਂ ਜੀਵ) ‘ਹਉ’ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ, ਕਦੇ ਜੰਮਦਾ ਹੈ, ਕਦੇ ਮਰਦਾ ਹੈ । ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ । ਇਸੇ ‘ਮੈਂ, ਮੈਂ’ ਦੇ ਖ਼ਿਆਲ ਵਿਚ (ਕਿ ਇਹ ਕੰਮ ‘ਮੈਂ’ ਕਰਦਾ ਹਾਂ, ‘ਮੈਂ’ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ ।ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ ਕਦੇ ਝੂਠਾ ਹੈ ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ‘ਮੈ’ ਇਹ ਭਲੇ ਕੰਮ ਕੀਤੇ ਹਨ, ‘ਮੈ’ ਇਹ ਮਾੜੇ ਕੰਮ ਕੀਤੇ ਹਨ) ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ । ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ) ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ । ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ । ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ (ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ । ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ‘ਮਾਇਆ ਮਾਇਆ’ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ । ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, (ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ । ਹੇ ਨਾਨਕ! ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ‘ਹਉ’ ਬਣ ਜਾਂਦੀ ਹੈ, ਪਰ) ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ, (ਭਾਵ ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ‘ਹਉ’ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਦੀ ਰਾਹੀਂ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ)।੧।
‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ । ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ । (ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ । (ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) । ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ । ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ । ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ।੨।
ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ । ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ । ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ) । “ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ”—ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ।੭।
Source: SGPC Official; BaniDB · Read Ang 466 in Sri Guru Granth Sahib Ji