ਹੁਕਮਨਾਮਾ ਸਾਹਿਬ

Hukamnama Sahib

Monday, 06 October 2014

ਸੋਮਵਾਰ ੨੧ ਅੱਸੂ (ਸੰਮਤ ੫੪੬ ਨਾਨਕਸ਼ਾਹੀ)

Ang 889 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥

terai kaaj na girahu raaj maal ||

ਤੇਰੈ ਕਾਜਿ ਨ ਬਿਖੈ ਜੰਜਾਲੁ ॥

terai kaaj na bikhai ja(n)jaal ||

ਇਸਟ ਮੀਤ ਜਾਣੁ ਸਭ ਛਲੈ ॥

eisaT meet jaan sabh chhalai ||

ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥

har har naam sa(n)g terai chalai ||1||

ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥

raam naam gun gai le meetaa har simarat teree laaj rahai ||

ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥

har simarat jam kachh na kahai ||1|| rahaau ||

ਬਿਨੁ ਹਰਿ ਸਗਲ ਨਿਰਾਰਥ ਕਾਮ ॥

bin har sagal niraarath kaam ||

ਸੁਇਨਾ ਰੁਪਾ ਮਾਟੀ ਦਾਮ ॥

suinaa rupaa maaTee dhaam ||

ਗੁਰ ਕਾ ਸਬਦੁ ਜਾਪਿ ਮਨ ਸੁਖਾ ॥

gur kaa sabadh jaap man sukhaa ||

ਈਹਾ ਊਹਾ ਤੇਰੋ ਊਜਲ ਮੁਖਾ ॥੨॥

e'eehaa uoohaa tero uoojal mukhaa ||2||

ਕਰਿ ਕਰਿ ਥਾਕੇ ਵਡੇ ਵਡੇਰੇ ॥

kar kar thaake vadde vaddere ||

ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥

kin hee na ke'ee kaaj maiaa poore ||

ਹਰਿ ਹਰਿ ਨਾਮੁ ਜਪੈ ਜਨੁ ਕੋਇ ॥

har har naam japai jan koi ||

ਤਾ ਕੀ ਆਸਾ ਪੂਰਨ ਹੋਇ ॥੩॥

taa kee aasaa pooran hoi ||3||

ਹਰਿ ਭਗਤਨ ਕੋ ਨਾਮੁ ਅਧਾਰੁ ॥

har bhagatan ko naam adhaar ||

ਸੰਤੀ ਜੀਤਾ ਜਨਮੁ ਅਪਾਰੁ ॥

sa(n)tee jeetaa janam apaar ||

ਹਰਿ ਸੰਤੁ ਕਰੇ ਸੋਈ ਪਰਵਾਣੁ ॥

har sa(n)t kare soiee paravaan ||

ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥

naanak dhaas taa kai kurabaan ||4||11||22||

English Translation

RAAMKALEE, FIFTH MEHL:

Your home, power and wealth will be of no use to you. Your corrupt worldly entanglements will be of no use to you. Know that all your dear friends are fake. Only the Name of the Lord, Har, Har, will go along with you. || 1 ||

Sing the Glorious Praises of the Lord’s Name, O friend; remembering the Lord in meditation, your honor shall be saved. Remembering the Lord in meditation, the Messenger of Death will not touch you. || 1 || Pause ||

Without the Lord, all pursuits are useless. Gold, silver and wealth are just dust. Chanting the Word of the Guru’s Shabad, your mind shall be at peace. Here and hereafter, your face shall be radiant and bright. || 2 ||

Even the greatest of the great worked and worked until they were exhausted. None of them ever accomplished the tasks of Maya. Any humble being who chants the Name of the Lord, Har, Har, will have all his hopes fulfilled. || 3 ||

The Naam, the Name of the Lord, is the anchor and support of the Lord’s devotees. The Saints are victorious in this priceless human life. Whatever the Lord’s Saint does, is approved and accepted. Slave Nanak is a sacrifice to him. || 4 || 11 || 22 ||

ਪੰਜਾਬੀ ਵਿਆਖਿਆ (Punjabi Explanation)

ਹੇ ਮਿੱਤਰ! ਇਹ ਘਰ, ਇਹ ਹਕੂਮਤ, ਇਹ ਧਨ (ਇਹਨਾਂ ਵਿਚੋਂ ਕੋਈ ਭੀ) ਤੇਰੇ (ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦਾ । ਮਾਇਕ ਪਦਾਰਥਾਂ ਦਾ ਝੰਬੇਲਾ ਭੀ ਤੈਨੂੰ ਆਤਮਕ ਜੀਵਨ ਵਿਚ ਲਾਭ ਨਹੀਂ ਦੇ ਸਕਦਾ । ਚੇਤਾ ਰੱਖ ਕਿ ਇਹ ਸਾਰੇ ਪਿਆਰੇ ਮਿੱਤਰ (ਤੇਰੇ ਵਾਸਤੇ) ਛਲ-ਰੂਪ ਹੀ ਹਨ । ਸਿਰਫ਼ ਪਰਮਾਤਮਾ ਦਾ ਨਾਮ ਹੀ ਤੇਰੇ ਨਾਲ ਸਾਥ ਕਰ ਸਕਦਾ ਹੈ।੧।

ਹੇ ਮਿੱਤਰ! ਪਰਮਾਤਮਾ ਦੇ ਨਾਮ ਦੇ ਗੁਣ (ਇਸ ਵੇਲੇ) ਗਾ ਲੈ । ਪਰਮਾਤਮਾ ਦਾ ਨਾਮ ਸਿਮਰਿਆਂ ਹੀ (ਲੋਕ ਪਰਲੋਕ ਵਿਚ) ਤੇਰੀ ਇੱਜ਼ਤ ਰਹਿ ਸਕਦੀ ਹੈ । ਪਰਮਾਤਮਾ ਦਾ ਨਾਮ ਸਿਮਰਿਆਂ ਜਮਰਾਜ ਭੀ ਕੁਝ ਨਹੀਂ ਆਖਦਾ।੧।ਰਹਾਉ।

ਹੇ ਮਿੱਤਰ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਹੀ ਕੰਮ ਵਿਅਰਥ (ਹੋ ਜਾਂਦੇ ਹਨ) । (ਜੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਤਾਂ) ਸੋਨਾ, ਚਾਂਦੀ, ਰੁਪਇਆ-ਪੈਸੇ (ਤੇਰੇ ਵਾਸਤੇ) ਮਿੱਟੀ (-ਸਮਾਨ) ਹੈ । ਹੇ ਮਿੱਤਰ! ਗੁਰੂ ਦਾ ਸ਼ਬਦ ਚੇਤੇ ਕਰਦਾ ਰਿਹਾ ਕਰ, ਤੇਰੇ ਮਨ ਨੂੰ ਆਨੰਦ ਮਿਲੇਗਾ; ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਸੁਰਖ਼ਰੂ ਹੋਵੇਂਗਾ।੨।

ਹੇ ਮਿੱਤਰ! ਤੈਥੋਂ ਪਹਿਲਾਂ ਹੋ ਚੁਕੇ ਸਭ ਬੰਦੇ ਮਾਇਆ ਦੇ ਧੰਧੇ ਕਰ ਕਰ ਕੇ ਥੱਕਦੇ ਰਹੇ, ਕਿਸੇ ਨੇ ਭੀ ਇਹ ਧੰਧੇ ਸਿਰੇ ਨਾਹ ਚਾੜ੍ਹੇ (ਕਿਸੇ ਦੀ ਭੀ ਤਿ੍ਰਸ਼ਨਾ ਨਾਹ ਮੁੱਕੀ) । ਜੇਹੜਾ ਕੋਈ ਵਿਰਲਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਦੀ ਆਸ ਪੂਰੀ ਹੋ ਜਾਂਦੀ ਹੈ (ਉਸ ਦੀ ਤਿ੍ਰਸ਼ਨਾ ਮੁੱਕ ਜਾਂਦੀ ਹੈ)।੩।

ਹੇ ਮਿੱਤਰ! ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਜੀਵਨ ਦਾ ਆਸਰਾ ਹੁੰਦਾ ਹੈ, ਤਾਹੀਏਂ ਸੰਤ ਜਨਾਂ ਨੇ ਹੀ ਅਮੋਲਕ ਮਨੁੱਖਾ ਜੀਵਨ ਦੀ ਬਾਜ਼ੀ ਜਿੱਤੀ ਹੈ । ਪਰਮਾਤਮਾ ਦਾ ਸੰਤ ਜੋ ਕੁਝ ਕਰਦਾ ਹੈ, ਉਹ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੁੰਦਾ ਹੈ । ਹੇ ਨਾਨਕ! (ਆਖ—ਮੈਂ) ਦਾਸ ਉਸ ਤੋਂ ਸਦਕੇ ਜਾਂਦਾ ਹਾਂ।੪।੧੧।੨੨।

Source: SGPC Official; BaniDB · Read Ang 889 in Sri Guru Granth Sahib Ji

On this day in earlier years

  • Sunday, 06 October 2013 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Saturday, 06 October 2012 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Thursday, 06 October 2011 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Wednesday, 06 October 2010 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Tuesday, 06 October 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Monday, 06 October 2008 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans