ਹੁਕਮਨਾਮਾ ਸਾਹਿਬ

Hukamnama Sahib

Wednesday, 05 November 2014

ਬੁੱਧਵਾਰ, ੨੦ ਕੱਤਕ (ਸੰਮਤ ੫੪੬ ਨਾਨਕਸ਼ਾਹੀ)

Ang 777 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਛੰਤ ਮਹਲਾ ੫ ਘਰੁ ੧

raag soohee chha(n)t mahalaa panjavaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥

sun baavare too kaae dhekh bhulaanaa ||

ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥

sun baavare neh kooRaa laio kusa(n)bh ra(n)gaanaa ||

ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥

kooRee ddekh bhulo add lahai na mulo govidh naam majeeThaa ||

ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥

theeveh laalaa at gulaalaa sabadh cheen gur meeThaa ||

ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥

mithiaa moh magan thee rahiaa jhooTh sa(n)g lapaTaanaa ||

ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥

naanak dheen saran kirapaa nidh raakh laaj bhagataanaa ||1||

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥

sun baavare sev Thaakur naath paraanaa ||

ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥

sun baavare jo aaiaa tis jaanaa ||

ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥

nihachal habh vaisee sun paradhesee sa(n)tasa(n)g mil raheeaai ||

ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥

har paieeaai bhaagee sun bairaagee charan prabhoo geh raheeaai ||

ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥

eh man dheejai sa(n)k na keejai gurmukh taj bahu maanaa ||

ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥

naanak dheen bhagat bhav taaran tere kiaa gun aakh vakhaanaa ||2||

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥

sun baavare kiaa keechai kooRaa maano ||

ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥

sun baavare habh vaisee garab gumaano ||

ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥

nihachal habh jaanaa mithiaa maanaa sa(n)t prabhoo hoi dhaasaa ||

ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥

jeevat mareeaai bhaujal tareeaai je theevai karam likhiaasaa ||

ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥

gur seveejai a(n)mrit peejai jis laaveh sahaj dhiaano ||

ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥

naanak saran piaa har dhuaarai hau bal bal sadh kurabaano ||3||

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥

sun baavare mat jaaneh prabh mai paiaa ||

ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥

sun baavare theeau ren jinee prabh dhiaaiaa ||

ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥

jin prabh dhiaaiaa tin sukh paiaa vaddabhaagee dharasan paieeaai ||

ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥

theeau nimaanaa sadh kurabaanaa sagalaa aap miTaieeaai ||

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥

oh dhan bhaag sudhaa jin prabh ladhaa ham tis peh aap vechaiaa ||

ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥

naanak dheen saran sukh saagar raakh laaj apanaiaa ||4||1||

English Translation

RAAG SOOHEE, CHHANT, FIFTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

Listen, madman: gazing upon the world, why have you gone crazy? Listen, madman: you have been trapped by false love, which is transitory, like the fading color of the safflower. Gazing upon the false world, you are fooled. It is not worth even half a shell. Only the Name of the Lord of the Universe is permanent. You shall take on the deep and lasting red color of the poppy, contemplating the sweet Word of the Guru’s Shabad. You remain intoxicated with false emotional attachment; you are attached to falsehood. Nanak, meek and humble, seeks the Sanctuary of the Lord, the treasure of mercy. He preserves the honor of His devotees. || 1 ||

Listen, madman: serve your Lord, the Master of the breath of life. Listen, madman: whoever comes, shall go. Listen, O wandering stranger: that which you believe to be permanent, shall all pass away; so remain in the Saints’ Congregation. Listen, renunciate: by your good destiny, obtain the Lord, and remain attached to God’s Feet. Dedicate and surrender this mind to the Lord, and have no doubts; as Gurmukh, renounce your great pride. O Nanak, the Lord carries the meek and humble devotees across the terrifying world-ocean. What Glorious Virtues of Your should I chant and recite? || 2 ||

Listen, madman: why do you harbor false pride? Listen, madman: all your egotism and pride shall be overcome. What you think is permanent, shall all pass away. Pride is false, so become the slave of God’s Saints. Remain dead while still alive, and you shall cross over the terrifying world-ocean, if it is your pre-ordained destiny. One whom the Lord causes to meditate intuitively, serves the Guru, and drinks in the Ambrosial Nectar. Nanak seeks the Sanctuary of the Lord’s Door; I am a sacrifice, a sacrifice, a sacrifice, forever a sacrifice to Him. || 3 ||

Listen, madman: do not think that you have found God. Listen, madman: be the dust under the feet of those who meditate on God. Those who meditate on God find peace. By great good fortune, the Blessed Vision of their Darshan is obtained. Be humble, and be forever a sacrifice, and your self-conceit shall be totally eradicated. One who has found God is pure, with blessed destiny. I would sell myself to him. Nanak, the meek and humble, seeks the Sanctuary of the Lord, the ocean of peace. Make him Your own, and preserve his honor. || 4 || 1 ||

ਪੰਜਾਬੀ ਵਿਆਖਿਆ (Punjabi Explanation)

(ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੇ ਮਨੁੱਖ! (ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਨੂੰ ਧਿਆਨ ਨਾਲ) ਸੁਣ । ਤੂੰ (ਮਾਇਆ ਨੂੰ) ਵੇਖ ਕੇ ਕਿਉਂ (ਜੀਵਨ-ਰਾਹ ਤੋਂ) ਖੁੰਝ ਰਿਹਾ ਹੈਂ! ਹੇ ਬਾਵਰੇ! ਸੁਣ, (ਇਹ ਮਾਇਆ) ਕਸੁੰਭੇ ਦੇ ਰੰਗ (ਵਰਗੀ ਹੈ, ਤੂੰ ਇਸ ਨਾਲ) ਪਿਆਰ ਪਾਇਆ ਹੋਇਆ ਹੈ ਜੋ ਸਦਾ ਨਿਭਣ ਵਾਲਾ ਨਹੀਂ । ਤੂੰ (ਉਸ) ਨਾਸਵੰਤ (ਮਾਇਆ) ਨੂੰ ਵੇਖ ਕੇ ਜੀਵਨ-ਰਾਹ ਤੋਂ ਖੁੰਝ ਰਿਹਾ ਹੈਂ, (ਜਿਹੜੀ ਆਖ਼ਰ) ਅੱਧੀ ਕੌਡੀ ਮੁੱਲ ਭੀ ਨਹੀਂ ਵੱਟ ਸਕਦੀ । ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਜੀਠ ਦੇ ਪੱਕੇ ਰੰਗ ਵਾਂਗ ਸਦਾ ਸਾਥ ਨਿਬਾਹੁਣ ਵਾਲਾ) ਹੈ । ਜੇ ਤੂੰ ਗੁਰੂ ਦੇ ਮਿੱਠੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ (ਪਰਮਾਤਮਾ ਦਾ ਨਾਮ ਜਪਦਾ ਰਹੇਂ, ਤਾਂ) ਤੂੰ ਸੋਹਣੇ ਗੂੜ੍ਹੇ ਰੰਗ ਵਾਲੇ ਲਾਲ ਫੁੱਲ ਬਣ ਜਾਹਿਂਗਾ । ਪਰ ਤੂੰ ਤਾਂ ਨਾਸਵੰਤ (ਮਾਇਆ) ਦੇ ਮੋਹ ਵਿਚ ਮਸਤ ਹੋ ਰਿਹਾ ਹੈਂ, ਤੂੰ ਉਹਨਾਂ ਪਦਾਰਥਾਂ ਨਾਲ ਚੰਬੜ ਰਿਹਾ ਹੈਂ ਜਿਨ੍ਹਾਂ ਨਾਲ ਤੇਰਾ ਸਾਥ ਨਹੀਂ ਨਿਭਣਾ । ਹੇ ਨਾਨਕ! (ਆਖ—) ਹੇ ਦਇਆ ਦੇ ਖ਼ਜ਼ਾਨੇ ਪ੍ਰਭੂ! (ਮੈਂ) ਗਰੀਬ (ਤੇਰੀ) ਸਰਨ (ਆਇਆ ਹਾਂ ਮੇਰੀ) ਲਾਜ ਰੱਖ, (ਜਿਵੇਂ) ਤੂੰ ਆਪਣੇ ਭਗਤਾਂ ਦੀ (ਲਾਜ ਰੱਖਦਾ ਆਇਆ ਹੈਂ)।੧।

ਹੇ ਬਾਵਰੇ! ਸੁਣ; ਜਿੰਦ ਦੇ ਮਾਲਕ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ । ਹੇ ਝੱਲੇ! ਸੁਣ, (ਇਥੇ ਸਦਾ ਕਿਸੇ ਨਹੀਂ ਬੈਠ ਰਹਿਣਾ) ਜਿਹੜਾ (ਜੀਵ ਜਗਤ ਵਿਚ) ਆਇਆ ਹੈ ਉਸ ਨੂੰ (ਇਥੋਂ) ਜਾਣਾ ਭੀ ਪਏਗਾ । ਹੇ ਪਰਾਏ ਦੇਸ ਵਿਚ ਆਏ ਜੀਵ! ਸੁਣ, (ਜਿਸ ਜਗਤ ਨੂੰ ਤੂੰ) ਅਟੱਲ (ਸਮਝ ਰਿਹਾ ਹੈਂ, ਇਹ) ਸਾਰੀ ਸ੍ਰਿਸ਼ਟੀ ਨਾਸ ਹੋ ਜਾਇਗੀ । ਹੇ ਪਰਦੇਸੀ! ਸਾਧ ਸੰਗਤਿ ਵਿਚ (ਟਿਕ ਕੇ) ਪ੍ਰਭੂ-ਚਰਨਾਂ ਵਿਚ ਜੁੜੇ ਰਹਿਣਾ ਚਾਹੀਦਾ ਹੈ । ਹੇ ਭਾਈ! ਸੁਣ, (ਮਾਇਆ ਦੇ ਮੋਹ ਵਲੋਂ) ਉਪਰਾਮ (ਹੋ ਕੇ ਹੀ) ਚੰਗੀ ਕਿਸਮਤ ਨਾਲ ਪ੍ਰਭੂ ਨੂੰ ਮਿਲ ਸਕੀਦਾ ਹੈ, (ਇਸ ਵਾਸਤੇ) ਪ੍ਰਭੂ ਦੇ ਚਰਨਾਂ ਨੂੰ ਚੰਗੀ ਤਰ੍ਹਾਂ ਫੜ ਰੱਖਣਾ ਚਾਹੀਦਾ ਹੈ । ਹੇ ਭਾਈ! ਇਹ ਮਨ ਗੁਰੂ ਦੇ ਹਵਾਲੇ ਕਰ, (ਇਸ ਵਿਚ ਰਤਾ ਭਰ ਭੀ) ਝਿਝਕਣਾ ਨਹੀਂ ਚਾਹੀਦਾ । ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ । ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—) ਹੇ (ਸਰਨ ਪਏ) ਗਰੀਬਾਂ ਨੂੰ ਅਤੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕਿਹੜੇ ਕਿਹੜੇ ਗੁਣ ਆਖ ਕੇ ਦੱਸ ਸਕਦਾ ਹਾਂ?।੨।

ਹੇ ਬਾਵਰੇ! (ਨਾਸਵੰਤ ਪਦਾਰਥਾਂ ਦਾ) ਝੂਠਾ ਅਹੰਕਾਰ ਨਹੀਂ ਕਰਨਾ ਚਾਹੀਦਾ । ਹੇ ਬਾਵਰੇ! ਸੁਣ, (ਪਦਾਰਥਾਂ ਨਾਲੋਂ ਸੰਬੰਧ ਟੁੱਟਿਆਂ ਇਹ) ਸਾਰਾ ਮਾਣ ਤੇ ਗੁਮਾਨ ਭੀ ਮੁੱਕ ਜਾਇਗਾ । ਹੇ ਭਾਈ! ਜਿਸ ਜਗਤ ਨੂੰ ਸਦਾ-ਥਿਰ ਸਮਝਦਾ ਹੈਂ, ਇਹ ਸਾਰੀ ਸ੍ਰਿਸ਼ਟੀ ਚਲੀ ਜਾਣ ਵਾਲੀ ਹੈ, ਇਸ ਦਾ ਮਾਣ ਕਰਨਾ ਝੂਠਾ ਕਰਮ ਹੈ । (ਇਥੇ) ਗੁਰੂ ਦਾ ਪ੍ਰਭੂ ਦਾ ਦਾਸ ਬਣੇ ਰਹਿਣਾ ਚਾਹੀਦਾ ਹੈ । ਜੇ ਸਦਾ ਆਪਾ-ਭਾਵ ਦੂਰ ਕਰੀ ਰੱਖੀਏ, ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ,) ਜੇ (ਪਰਮਾਤਮਾ ਦੀ) ਮਿਹਰ ਨਾਲ (ਮੱਥੇ ਉਤੇ ਲੇਖ) ਲਿਖਿਆ ਹੋਇਆ ਹੋਵੇ । ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕੀਦਾ ਹੈ । (ਪਰ, ਹੇ ਪ੍ਰਭੂ! ਉਹੀ ਮਨੁੱਖ ਤੇਰਾ ਨਾਮ-ਅੰਮ੍ਰਿਤ ਪੀਂਦਾ ਹੈ,) ਜਿਸ ਦੀ ਸੁਰਤਿ ਤੂੰ ਆਤਮਕ ਅਡੋਲਤਾ ਵਿਚ ਟਿਕਾਂਦਾ ਹੈਂ । ਹੇ ਹਰੀ! (ਤੇਰਾ ਦਾਸ) ਨਾਨਕ ਤੇਰੇ ਦਰ ਤੇ ਤੇਰੀ ਸਰਨ ਆ ਪਿਆ ਹੈ । ਮੈਂ (ਤੈਥੋਂ) ਸਦਾ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ।੩।

ਹੇ (ਮਾਇਆ ਦੇ ਮੋਹ ਵਿਚ) ਝੱਲੇ (ਹੋ ਰਹੇ) ਮਨੁੱਖ (ਜੋ ਕੁਝ ਮੈਂ ਕਹਿ ਰਿਹਾ ਹਾਂ, ਧਿਆਨ ਨਾਲ) ਸੁਣ । ਇਹ ਨਾਹ ਸਮਝ ਕਿ (ਮਾਇਆ ਦੇ ਮਾਣ ਵਿਚ ਰਹਿ ਕੇ ਭੀ) ਮੈਂ (ਭਾਵ, ਤੂੰ) ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ । ਹੇ ਬਾਵਰੇ! ਸੁਣ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, (ਉਹਨਾਂ ਦੇ) ਚਰਨਾਂ ਦੀ ਧੂੜ ਬਣਿਆ ਰਹੁ (ਤਾਂ ਹੀ ਪ੍ਰਭੂ-ਮਿਲਾਪ ਹੁੰਦਾ ਹੈ) । ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ । ਵੱਡੇ ਭਾਗਾਂ ਨਾਲ (ਪਰਮਾਤਮਾ ਦਾ) ਦਰਸਨ ਹੁੰਦਾ ਹੈ । ਗਰੀਬੀ ਸੁਭਾਉ ਵਾਲਾ ਬਣਿਆ ਰਿਹਾ ਕਰ, (ਜਿਨ੍ਹਾਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਤੋਂ) ਸਦਾ ਸਦਕੇ ਹੋਇਆ ਕਰ । ਹੇ ਭਾਈ! ਆਪਾ-ਭਾਵ ਚੰਗੀ ਤਰ੍ਹਾਂ ਦੂਰ ਕਰ ਦੇਣਾ ਚਾਹੀਦਾ ਹੈ । ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ, ਉਹ ਸਲਾਹੁਣ-ਜੋਗ ਹੋ ਗਿਆ, ਉਸ ਦੇ ਚੰਗੇ ਭਾਗ ਹੋ ਗਏ । ਮੈਂ ਤਾਂ ਆਪਣਾ ਆਪ ਅਜਿਹੇ ਮਨੁੱਖ ਅੱਗੇ ਭੇਟ ਕਰ ਦਿੱਤਾ ਹੈ । ਹੇ ਨਾਨਕ! (ਆਖ—) ਹੇ ਗਰੀਬਾਂ ਦੀ ਸਹਾਇਤਾ ਕਰਨ ਵਾਲੇ! ਹੇ ਸੁਖਾਂ ਦੇ ਸਮੁੰਦਰ! (ਮੈਂ ਤੇਰੀ ਸਰਨ ਆਇਆ ਹਾਂ) ਆਪਣੇ ਸੇਵਕ ਦੀ ਲਾਜ ਰੱਖ।੪।੧।

Source: SGPC Official; BaniDB · Read Ang 777 in Sri Guru Granth Sahib Ji

On this day in earlier years

  • Tuesday, 05 November 2013 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Monday, 05 November 2012 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Saturday, 05 November 2011 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans
  • Friday, 05 November 2010 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Thursday, 05 November 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Wednesday, 05 November 2008 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee