ਹੁਕਮਨਾਮਾ ਸਾਹਿਬ

Hukamnama Sahib

Friday, 07 November 2014

ਸ਼ੁੱਕਰਵਾਰ, ੨੨ ਕੱਤਕ (ਸੰਮਤ ੫੪੬ ਨਾਨਕਸ਼ਾਹੀ)

Ang 760 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਮਹਲਾ ੫ ਘਰੁ ੩

raag soohee mahalaa panjavaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਿਥਨ ਮੋਹ ਅਗਨਿ ਸੋਕ ਸਾਗਰ ॥

mithan moh agan sok saagar ||

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

kar kirapaa udhar har naagar ||1||

ਚਰਣ ਕਮਲ ਸਰਣਾਇ ਨਰਾਇਣ ॥

charan kamal saranai narain ||

ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥

dheenaa naath bhagat parain ||1|| rahaau ||

ਅਨਾਥਾ ਨਾਥ ਭਗਤ ਭੈ ਮੇਟਨ ॥

anaathaa naath bhagat bhai meTan ||

ਸਾਧਸੰਗਿ ਜਮਦੂਤ ਨ ਭੇਟਨ ॥੨॥

saadhasa(n)g jamadhoot na bheTan ||2||

ਜੀਵਨ ਰੂਪ ਅਨੂਪ ਦਇਆਲਾ ॥

jeevan roop anoop dhiaalaa ||

ਰਵਣ ਗੁਣਾ ਕਟੀਐ ਜਮ ਜਾਲਾ ॥੩॥

ravan gunaa kaTeeaai jam jaalaa ||3||

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥

a(n)mirat naam rasan nit jaapai ||

ਰੋਗ ਰੂਪ ਮਾਇਆ ਨ ਬਿਆਪੈ ॥੪॥

rog roop maiaa na biaapai ||4||

ਜਪਿ ਗੋਬਿੰਦ ਸੰਗੀ ਸਭਿ ਤਾਰੇ ॥

jap gobi(n)dh sa(n)gee sabh taare ||

ਪੋਹਤ ਨਾਹੀ ਪੰਚ ਬਟਵਾਰੇ ॥੫॥

pohat naahee pa(n)ch baTavaare ||5||

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥

man bach karam prabh ek dhiaae ||

ਸਰਬ ਫਲਾ ਸੋਈ ਜਨੁ ਪਾਏ ॥੬॥

sarab falaa soiee jan paae ||6||

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥

dhaar anugrahu apanaa prabh keenaa ||

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

keval naam bhagat ras dheenaa ||7||

ਆਦਿ ਮਧਿ ਅੰਤਿ ਪ੍ਰਭੁ ਸੋਈ ॥

aadh madh a(n)t prabh soiee ||

ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

naanak tis bin avar na koiee ||8||1||2||

English Translation

RAAG SOOHEE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 ||

I seek the Sanctuary of the Lotus Feet of the Lord. He is the Master of the meek, the Support of His devotees. || 1 || Pause ||

Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 ||

The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 ||

One who constantly chants the Ambrosial Nectar of the Naam with his tongue, is not touched or affected by Maya, the embodiment of disease. || 4 ||

Chant and meditate on God, the Lord of the Universe, and all of your companions shall be carried across; the five thieves will not even approach. || 5 ||

One who meditates on the One God in thought, word and deed — that humble being receives the fruits of all rewards. || 6 ||

Showering His Mercy, God has made me His own; He has blessed me with the unique and singular Naam, and the sublime essence of devotion. || 7 ||

In the beginning, in the middle, and in the end, He is God. O Nanak, without Him, there is no other at all. || 8 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤਿ੍ਰਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

Source: SGPC Official; BaniDB · Read Ang 760 in Sri Guru Granth Sahib Ji

On this day in earlier years

  • Thursday, 07 November 2013 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Wednesday, 07 November 2012 ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ Ang 555 · Raag Bihaagraa
  • Monday, 07 November 2011 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath
  • Sunday, 07 November 2010 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee
  • Saturday, 07 November 2009 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath
  • Friday, 07 November 2008 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath