ਹੁਕਮਨਾਮਾ ਸਾਹਿਬ

Hukamnama Sahib

Monday, 10 November 2014

ਸੋਮਵਾਰ, ੨੫ ਕੱਤਕ (ਸੰਮਤ ੫੪੬ ਨਾਨਕਸ਼ਾਹੀ)

Ang 737 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥

dhan sohaagan jo prabhoo pachhaanai ||

ਮਾਨੈ ਹੁਕਮੁ ਤਜੈ ਅਭਿਮਾਨੈ ॥

maanai hukam tajai abhimaanai ||

ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

pria siau raatee raleeaa maanai ||1||

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥

sun sakhe'ee prabh milan neesaanee ||

ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

man tan arap taj laaj lokaanee ||1|| rahaau ||

ਸਖੀ ਸਹੇਲੀ ਕਉ ਸਮਝਾਵੈ ॥

sakhee sahelee kau samajhaavai ||

ਸੋਈ ਕਮਾਵੈ ਜੋ ਪ੍ਰਭ ਭਾਵੈ ॥

soiee kamaavai jo prabh bhaavai ||

ਸਾ ਸੋਹਾਗਣਿ ਅੰਕਿ ਸਮਾਵੈ ॥੨॥

saa sohaagan a(n)k samaavai ||2||

ਗਰਬਿ ਗਹੇਲੀ ਮਹਲੁ ਨ ਪਾਵੈ ॥

garab gahelee mahal na paavai ||

ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥

fir pachhutaavai jab rain bihaavai ||

ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

karamaheen manmukh dhukh paavai ||3||

ਬਿਨਉ ਕਰੀ ਜੇ ਜਾਣਾ ਦੂਰਿ ॥

binau karee je jaanaa dhoor ||

ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥

prabh abinaasee rahiaa bharapoor ||

ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

jan naanak gaavai dhekh hadhoor ||4||3||

English Translation

SOOHEE, FIFTH MEHL:

Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 ||

Listen, O my companions — these are the signs on the Path to meet God. Dedicate your mind and body to Him; stop living to please others. || 1 || Pause ||

One soul-bride counsels another, to do only that which pleases God. Such a soul-bride merges into the Being of God. || 2 ||

One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 ||

I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।

ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।

ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

Source: SGPC Official; BaniDB · Read Ang 737 in Sri Guru Granth Sahib Ji

On this day in earlier years

  • Sunday, 10 November 2013 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Saturday, 10 November 2012 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Thursday, 10 November 2011 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Wednesday, 10 November 2010 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Tuesday, 10 November 2009 ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥ Ang 475 · Raag Aasaa
  • Monday, 10 November 2008 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ Ang 722 · Raag Tilang