ਹੁਕਮਨਾਮਾ ਸਾਹਿਬ

Hukamnama Sahib

Sunday, 16 November 2014

ਐਤਵਾਰ, ੧ ਮੱਘਰ (ਸੰਮਤ ੫੪੬ ਨਾਨਕਸ਼ਾਹੀ)

Ang 598 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੧ ॥

soraTh mahalaa pehilaa ||

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

jis jal nidh kaaran tum jag aae so a(n)mrit gur paahee jeeau ||

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

chhoddahu ves bhekh chaturaiee dhubidhaa ih fal naahee jeeau ||1||

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

man re thir rahu mat kat jaahee jeeau ||

ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

baahar ddooddat bahut dhukh paaveh ghar a(n)mrit ghaT maahee jeeau || rahaau ||

ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

avagun chhodd gunaa kau dhaavahu kar avagun pachhutaahee jeeau ||

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

sar apasar kee saar na jaaneh fir fir keech buddaahee jeeau ||2||

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

a(n)tar mail lobh bahu jhooThe baahar naavahu kaahee jeeau ||

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

niramal naam japahu sadh gurmukh a(n)tar kee gat taahee jeeau ||3||

ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

parahar lobh ni(n)dhaa kooR tiaagahu sach gur bachanee fal paahee jeeau ||

ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

jiau bhaavai tiau raakhahu har jeeau jan naanak sabadh salaahee jeeau ||4||9||

English Translation

SORATH, FIRST MEHL:

The treasure of the Name, for which you have come into the world that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 ||

O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause ||

Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 ||

Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Gurus Instruction; only then will your innermost being be emancipated. || 3 ||

Let greed and slander be far away from you, and renounce falsehood; through the True Word of the Gurus Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।

ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।

(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।

(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।

(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

Source: SGPC Official; BaniDB · Read Ang 598 in Sri Guru Granth Sahib Ji

On this day in earlier years

  • Saturday, 16 November 2013 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Friday, 16 November 2012 ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ Ang 555 · Raag Bihaagraa
  • Wednesday, 16 November 2011 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Tuesday, 16 November 2010 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Monday, 16 November 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Friday, 16 November 2007 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree