ਹੁਕਮਨਾਮਾ ਸਾਹਿਬ

Hukamnama Sahib

Sunday, 07 December 2014

ਐਤਵਾਰ, ੨੨ ਮੱਘਰ (ਸੰਮਤ ੫੪੬ ਨਾਨਕਸ਼ਾਹੀ)

Ang 902 · Raag Raamkalee · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੯ ॥

raamakalee mahalaa nauvaa ||

ਪ੍ਰਾਨੀ ਨਾਰਾਇਨ ਸੁਧਿ ਲੇਹਿ ॥

praanee naarain sudh leh ||

ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥

chhin chhin aaudh ghaTai nis baasur birathaa jaat hai dheh ||1|| rahaau ||

ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥

taranaapo bikhian siau khoio baalapan agiaanaa ||

ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥

biradh bhio ajahoo nahee samajhai kaun kumat urajhaanaa ||1||

ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥

maanas janam dheeo jeh Thaakur so tai kiau bisaraio ||

ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥

mukat hot nar jaa kai simarai nimakh na taa kau gaio ||2||

ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥

maiaa ko madh kahaa karat hai sa(n)g na kaahoo jaiee ||

ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥

naanak kahat chet chi(n)taaman hoi hai a(n)t sahaiee ||3||3||81||

English Translation

RAAMKALEE, NINTH MEHL:

O mortal, focus your thoughts on the Lord. Moment by moment, your life is running out; night and day, your body is passing away in vain. || 1 || Pause ||

You have wasted your youth in corrupt pleasures, and your childhood in ignorance. You have grown old, and even now, you do not understand, the evil-mindedness in which you are entangled. || 1 ||

Why have you forgotten your Lord and Master, who blessed you with this human life? Remembering Him in meditation, one is liberated. And yet, you do not sing His Praises, even for an instant. || 2 ||

Why are you intoxicated with Maya? It will not go along with you. Says Nanak, think of Him, remember Him in your mind. He is the Fulfiller of desires, who will be your help and support in the end. || 3 || 3 || 81 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦੀ ਯਾਦ ਹਿਰਦੇ ਵਿਚ ਵਸਾਈ ਰੱਖ । (ਪ੍ਰਭੂ ਦੀ ਯਾਦ ਤੋਂ ਬਿਨਾ ਤੇਰਾ ਮਨੁੱਖਾ) ਸਰੀਰ ਵਿਅਰਥ ਜਾ ਰਿਹਾ ਹੈ । ਦਿਨੇ ਰਾਤ ਇਕ ਇਕ ਛਿਨ ਕਰ ਕੇ ਤੇਰੀ ਉਮਰ ਘਟਦੀ ਜਾ ਰਹੀ ਹੈ।੧।ਰਹਾਉ।

(ਜੀਵ ਭੀ ਅਜਬ ਮੰਦਭਾਗੀ ਹੈ ਕਿ ਇਸ ਨੇ) ਜਵਾਨੀ (ਦੀ ਉਮਰ) ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਬਾਲ-ਉਮਰ ਅੰਞਾਣ-ਪੁਣੇ ਵਿਚ (ਗਵਾ ਲਈ । ਹੁਣ) ਬੁੱਢਾ ਹੋ ਗਿਆ ਹੈ, ਪਰ ਅਜੇ ਭੀ ਨਹੀਂ ਸਮਝਦਾ । (ਪਤਾ ਨਹੀਂ ਇਹ) ਕਿਸ ਖੋਟੀ ਮਤਿ ਵਿਚ ਫਸਿਆ ਪਿਆ ਹੈ।੧।

ਹੇ ਪ੍ਰਾਣੀ! ਜਿਸ ਠਾਕੁਰ-ਪ੍ਰਭੂ ਨੇ (ਤੈਨੂੰ) ਮਨੁੱਖਾ ਜਨਮ ਦਿੱਤਾ ਹੋਇਆ ਹੈ, ਤੂੰ ਉਸ ਨੂੰ ਕਿਉਂ ਭੁਲਾ ਰਿਹਾ ਹੈਂ? ਹੇ ਨਰ! ਜਿਸ ਪਰਮਾਤਮਾ ਦਾ ਨਾਮ ਸਿਮਰਨ ਨਾਲ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹੁੰਦੀ ਹੈ ਤੂੰ ਅੱਖ ਦੇ ਇਕ ਫੋਰ ਲਈ ਭੀ ਉਸ (ਦੀ ਸਿਫ਼ਤਿ-ਸਾਲਾਹ) ਨੂੰ ਨਹੀਂ ਗਾਂਦਾ।੨।

ਹੇ ਪ੍ਰਾਣੀ! ਕਿਉਂ ਮਾਇਆ ਦਾ (ਇਤਨਾ) ਮਾਣ ਤੂੰ ਕਰ ਰਿਹਾ ਹੈਂ? (ਇਹ ਤਾਂ) ਕਿਸੇ ਦੇ ਨਾਲ ਭੀ (ਅਖ਼ੀਰ ਵੇਲੇ) ਨਹੀਂ ਜਾਂਦੀ । ਨਾਨਕ ਆਖਦਾ ਹੈ—ਹੇ ਭਾਈ! ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਅੰਤ ਵੇਲੇ ਉਹ ਤੇਰਾ ਮਦਦਗਾਰ ਹੋਵੇਗਾ।੩।੩।੮੧।

Source: SGPC Official; BaniDB · Read Ang 902 in Sri Guru Granth Sahib Ji

On this day in earlier years

  • Saturday, 07 December 2013 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Friday, 07 December 2012 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Wednesday, 07 December 2011 ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ Ang 897 · Raag Raamkalee
  • Tuesday, 07 December 2010 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ Ang 658 · Raag Sorath
  • Monday, 07 December 2009 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Sunday, 07 December 2008 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath