ਹੁਕਮਨਾਮਾ ਸਾਹਿਬ

Hukamnama Sahib

Saturday, 27 December 2014

ਸ਼ਨੀਵਾਰ, ੧੨ ਪੋਹ (ਸੰਮਤ ੫੪੬ ਨਾਨਕਸ਼ਾਹੀ)

Ang 742 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਬੈਕੁੰਠ ਨਗਰੁ ਜਹਾ ਸੰਤ ਵਾਸਾ ॥

baiku(n)Th nagar jahaa sa(n)t vaasaa ||

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

prabh charan kamal ridh maeh nivaasaa ||1||

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥

sun man tan tujh sukh dhikhalaavau ||

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥

har anik bi(n)jan tujh bhog bhu(n)chaavau ||1|| rahaau ||

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥

a(n)mirat naam bhu(n)ch man maahee ||

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥

acharaj saadh taa ke barane na jaahee ||2||

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥

lobh mooaa tirasanaa bujh thaakee ||

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

paarabraham kee saran jan taakee ||3||

ਜਨਮ ਜਨਮ ਕੇ ਭੈ ਮੋਹ ਨਿਵਾਰੇ ॥

janam janam ke bhai moh nivaare ||

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

naanak dhaas prabh kirapaa dhaare ||4||21||27||

English Translation

SOOHEE, FIFTH MEHL:

God covers the many shortcomings of His slaves. Granting His Mercy, God makes them His own. || 1 ||

You emancipate Your humble servant, and rescue him from the noose of the world, which is just a dream. || 1 || Pause ||

Even huge mountains of sin and corruption are removed in an instant by the Merciful Lord. || 2 ||

Sorrow, disease and the most terrible calamities are removed by meditating on the Naam, the Name of the Lord. || 3 ||

Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।

ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।

ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।

ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।

ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।

Source: SGPC Official; BaniDB · Read Ang 742 in Sri Guru Granth Sahib Ji

On this day in earlier years

  • Friday, 27 December 2013 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Thursday, 27 December 2012 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Tuesday, 27 December 2011 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans
  • Monday, 27 December 2010 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Sunday, 27 December 2009 ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ Ang 470 · Raag Aasaa
  • Saturday, 27 December 2008 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree