ਹੁਕਮਨਾਮਾ ਸਾਹਿਬ

Hukamnama Sahib

Thursday, 08 January 2015

ਵੀਰਵਾਰ, ੨੪ ਪੋਹ (ਸੰਮਤ ੫੪੬ ਨਾਨਕਸ਼ਾਹੀ)

Ang 643 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

poorab likhiaa kamaavanaa j karatai aap likhiaas ||

ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

moh Thagaulee paieean visariaa gunataas ||

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

mat jaanahu jag jeevadhaa dhoojai bhai muiaas ||

ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

jinee gurmukh naam na chetio se bahan na milanee paas ||

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

dhukh laagaa bahu at ghanaa put kalat na saath koiee jaas ||

ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

lokaa vich muh kaalaa hoaa a(n)dhar ubhe saas ||

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

manmukhaa no ko na visahee chuk giaa vesaas ||

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

naanak gurmukhaa no sukh agalaa jinaa a(n)tar naam nivaas ||1||

ਮਃ ੩ ॥

mahalaa teejaa ||

ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

se sain se sajanaa j gurmukh mileh subhai ||

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

satigur kaa bhaanaa anadhin kareh se sach rahe samai ||

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

dhoojai bhai lage sajan na aakhe'eeh j abhimaan kareh vekaar ||

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

manmukh aap suaarathee kaaraj na sakeh savaar ||

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥

naanak poorab likhiaa kamaavanaa koi na meTanahaar ||2||

ਪਉੜੀ ॥

pauRee ||

ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

tudh aape jagat upai kai aap khel rachaiaa ||

ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

trai gun aap sirajiaa maiaa moh vadhaiaa ||

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

vich haumai lekhaa ma(n)geeaai fir aavai jaiaa ||

ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

jinaa har aap kirapaa kare se gur samajhaiaa ||

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

balihaaree gur aapane sadhaa sadhaa ghumaiaa ||3||

English Translation

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 ||

THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 ||

PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||

ਪੰਜਾਬੀ ਵਿਆਖਿਆ (Punjabi Explanation)

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੨।

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

Source: SGPC Official; BaniDB · Read Ang 643 in Sri Guru Granth Sahib Ji

On this day in earlier years

  • Wednesday, 08 January 2014 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Tuesday, 08 January 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Sunday, 08 January 2012 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Saturday, 08 January 2011 ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ Ang 515 · Raag Gujri
  • Friday, 08 January 2010 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Thursday, 08 January 2009 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree