ਹੁਕਮਨਾਮਾ ਸਾਹਿਬ

Hukamnama Sahib

Thursday, 22 January 2015

ਵੀਰਵਾਰ, ੯ ਮਾਘ (ਸੰਮਤ ੫੪੬ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ਘਰੁ ੨ ਦੁਪਦੇ

Toddee mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਾਗਉ ਦਾਨੁ ਠਾਕੁਰ ਨਾਮ ॥

maagau dhaan Thaakur naam ||

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

avar kachhoo merai sa(n)g na chaalai milai kirapaa gun gaam ||1|| rahaau ||

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

raaj maal anek bhog ras sagal taravar kee chhaam ||

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

dhai dhai bahu bidh kau dhaavai sagal niraarath kaam ||1||

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

bin govi(n)dh avar je chaahau dheesai sagal baat hai khaam ||

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

kahu naanak sa(n)t ren maagau mero man paavai bisraam ||2||1||6||

English Translation

TODEE, FIFTH MEHL, SECOND HOUSE, DU-PADAS:

ONE UNIVERSAL CREATOR GOD.  BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause ||

Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 ||

Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੬।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Wednesday, 22 January 2014 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Tuesday, 22 January 2013 ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ Ang 497 · Raag Gujri
  • Sunday, 22 January 2012 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Saturday, 22 January 2011 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Friday, 22 January 2010 ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ Ang 763 · Raag Soohee
  • Thursday, 22 January 2009 ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ Ang 675 · Raag Dhanaasree