ਹੁਕਮਨਾਮਾ ਸਾਹਿਬ

Hukamnama Sahib

Friday, 23 January 2015

ਸ਼ੁੱਕਰਵਾਰ, ੧੦ ਮਾਘ (ਸੰਮਤ ੫੪੬ ਨਾਨਕਸ਼ਾਹੀ)

Ang 825 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸੁਲਹੀ ਤੇ ਨਾਰਾਇਣ ਰਾਖੁ ॥

sulahee te naarain raakh ||

ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥

sulahee kaa haath kahee na pahuchai sulahee hoi mooaa naapaak ||1|| rahaau ||

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥

kaadd kuThaar khasam sir kaaTiaa khin meh hoi giaa hai khaak ||

ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥

ma(n)dhaa chitavat chitavat pachiaa jin rachiaa tin dheenaa dhaak ||1||

ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥

putr meet dhan kichhoo na rahio su chhodd giaa sabh bhaiee saak ||

ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥

kahu naanak tis prabh balihaaree jin jan kaa keeno pooran vaak ||2||18||104||

English Translation

BILAAVAL, FIFTH MEHL:

The Lord saved me from Sulhi Khan. The emperor did not succeed in his plot, and he died in disgrace. || 1 || Pause ||

The Lord and Master raised His axe, and chopped off his head; in an instant, he was reduced to dust. || 1 ||

Plotting and planning evil, he was destroyed. The One who created him, gave him a push. Of his sons, friends and wealth, nothing remains; he departed, leaving behind all his brothers and relatives. Says Nanak, I am a sacrifice to God, who fulfilled the word of His slave. || 2 || 18 || 104 ||

ਪੰਜਾਬੀ ਵਿਆਖਿਆ (Punjabi Explanation)

(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ । (ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ।੧।ਰਹਾਉ।

ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ । ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ । ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ।੧।

ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ । ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ । ਹੇ ਨਾਨਕ! ਆਖ—ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ)।੨।੧੮।੧੦੪।

ਭਾਵ :—ਕੋਈ ਭੀ ਬਿਪਤਾ ਆਉਂਦੀ ਦਿੱਸੇ, ਪਰਮਾਤਮਾ ਦੇ ਦਰ ਤੇ ਹੀ ਅਰਜ਼ੋਈ ਕੀਤੀ ਫਬਦੀ ਹੈ ।

Source: SGPC Official; BaniDB · Read Ang 825 in Sri Guru Granth Sahib Ji

On this day in earlier years

  • Thursday, 23 January 2014 ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ Ang 738 · Raag Soohee
  • Wednesday, 23 January 2013 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 23 January 2012 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Sunday, 23 January 2011 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Saturday, 23 January 2010 ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ Ang 776 · Raag Soohee
  • Friday, 23 January 2009 ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ Ang 707 · Raag Jaithsree