ਹੁਕਮਨਾਮਾ ਸਾਹਿਬ

Hukamnama Sahib

Tuesday, 28 April 2015

ਮੰਗਲਵਾਰ, ੧੫ ਵੈਸਾਖ (ਸੰਮਤ ੫੪੭ ਨਾਨਕਸ਼ਾਹੀ)

Ang 694 · Raag Dhanaasree · Bhagat Ravi Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਭਗਤ ਰਵਿਦਾਸ ਜੀ ਕੀ

dhanaasaree bhagat ravidhaas jee kee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ham sar dheen dhiaal na tum sar ab pateeaar kiaa keejai ||

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

bachanee tor mor man maanai jan kau pooran dheejai ||1||

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

hau bal bal jaau ramieeaa kaarane ||

ਕਾਰਨ ਕਵਨ ਅਬੋਲ ॥ ਰਹਾਉ ॥

kaaran kavan abol || rahaau ||

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

bahut janam bichhure the maadhau ih janam tum(h)aare lekhe ||

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

keh ravidhaas aas lag jeevau chir bhio dharasan dhekhe ||2||1||

English Translation

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 ||

I am a sacrifice, a sacrifice to the Lord. O Lord, why are You silent? || Pause ||

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Source: SGPC Official; BaniDB · Read Ang 694 in Sri Guru Granth Sahib Ji

On this day in earlier years

  • Monday, 28 April 2014 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath
  • Sunday, 28 April 2013 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Saturday, 28 April 2012 ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ Ang 609 · Raag Sorath
  • Thursday, 28 April 2011 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Wednesday, 28 April 2010 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Tuesday, 28 April 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans