ਹੁਕਮਨਾਮਾ ਸਾਹਿਬ

Hukamnama Sahib

Sunday, 03 May 2015

ਐਤਵਾਰ, ੨੦ ਵੈਸਾਖ (ਸੰਮਤ ੫੪੭ ਨਾਨਕਸ਼ਾਹੀ)

Ang 520 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥

baar viddaanaRai hu(n)mas dhu(n)mas kookaa pieeaa raahee ||

ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥

tau seh setee lagaRee ddoree naanak anadh setee ban gaahee ||1||

ਮਃ ੫ ॥

mahalaa panjavaa ||

ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥

sachee baisak tin(h)aa sa(n)g jin sa(n)g japeeaai naau ||

ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥

tin(h) sa(n)g sa(n)g na keechiee naanak jinaa aapanaa suaau ||2||

ਪਉੜੀ ॥

pauRee ||

ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥

saa velaa paravaan jit satigur bheTiaa ||

ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥

hoaa saadhoo sa(n)g fir dhookh na teTiaa ||

ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥

paiaa nihachal thaan fir garabh na leTiaa ||

ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥

nadharee aaiaa ik sagal brahameTiaa ||

ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥

tat giaan lai dhiaan dhirasaT sameTiaa ||

ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥

sabho japeeaai jaap j mukhahu boleTiaa ||

ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥

hukame bujh nihaal sukh sukheTiaa ||

ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥

parakh khajaanai paae se bahuR na khoTiaa ||10||

English Translation

SHALOK, FIFTH MEHL:

In this wondrous forest of the world, there is chaos and confusion; shrieks emanate from the highways. I am in love with You, O my Husband Lord; O Nanak, I cross the jungle joyfully. || 1 ||

FIFTH MEHL: The true society is the company of those who meditate on the Name of the Lord. Do not associate with those, O Nanak, who look out only for their own interests. || 2 ||

PAUREE: Approved is that time, when one meets the True Guru. Joining the Saadh Sangat, the Company of the Holy, he does not suffer pain again. When he attains the eternal place, he does not have to enter the womb again. He comes to see the One God everywhere. He focuses his meditation on the essence of spiritual wisdom, and withdraws his attention from other sights. All chants are chanted by one who chants them with his mouth. Realizing the Hukam of the Lord’s Command, he becomes happy, and he is filled with peace and tranquility. Those who are assayed, and placed in the Lord’s treasury, are not declared counterfeit again. || 10 ||

ਪੰਜਾਬੀ ਵਿਆਖਿਆ (Punjabi Explanation)

(ਜਗਤ-ਰੂਪ ਇਸ) ਬਿਗਾਨੀ ਜੂਹ ਵਿਚ (ਫਸ ਜਾਣ ਕਰਕੇ, ਤੇ ਤ੍ਰਿਸ਼ਨਾ ਦੀ) ਅੱਗ ਦੇ ਬੜੇ ਸੇਕ ਦੇ ਕਾਰਨ ਰਾਹਾਂ ਵਿਚ ਵਾਹਰਾਂ ਪੈ ਰਹੀਆਂ ਹਨ (ਭਾਵ, ਜੀਵ ਘਬਰਾਏ ਹੋਏ ਹਨ) ਪਰ, ਹੇ ਪਤੀ (ਪ੍ਰਭੂ)! ਮੈਂ ਨਾਨਕ (ਦੇ ਚਿੱਤ) ਦੀ ਡੋਰ ਤੇਰੇ (ਚਰਨਾਂ) ਨਾਲ ਲੱਗੀ ਹੋਈ ਹੈ, (ਇਸ ਵਾਸਤੇ) ਮੈਂ ਆਨੰਦ ਨਾਲ (ਇਸ ਸੰਸਾਰ) ਜੰਗਲ ਵਿਚੋਂ ਦੀ ਲੰਘ ਰਿਹਾ ਹਾਂ।੧।

ਉਹਨਾਂ ਮਨੁੱਖਾਂ ਨਾਲ ਤੋੜ ਨਿਭਣ ਵਾਲੀ ਮੁਹੱਬਤ (ਕਰਨੀ ਚਾਹੀਦੀ ਹੈ) ਜਿਨ੍ਹਾਂ ਨਾਲ (ਬੈਠਿਆਂ ਪਰਮਾਤਮਾ ਦਾ) ਨਾਮ ਸਿਮਰਿਆ ਜਾ ਸਕੇ; ਹੇ ਨਾਨਕ! ਜਿਨ੍ਹਾਂ ਨੂੰ (ਹਰ ਵੇਲੇ) ਆਪਣੀ ਹੀ ਗ਼ਰਜ਼ ਹੋਵੇ, ਉਹਨਾਂ ਨਾਲ ਸਾਥ ਨਹੀਂ ਕਰਨਾ ਚਾਹੀਦਾ।੨।

ਉਹ ਘੜੀ ਥਾਂ ਪਈ ਜਾਣੋ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ; ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ, (ਗੁਰੂ ਮਿਲਿਆਂ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ, ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਦਿੱਸਦਾ ਹੈ; (ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ, (ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ; ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਜਾਪ ਹੀ ਬੋਲਦਾ ਹੈ, ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ । (ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖ਼ਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ।੧੦।

Source: SGPC Official; BaniDB · Read Ang 520 in Sri Guru Granth Sahib Ji

On this day in earlier years

  • Saturday, 03 May 2014 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Friday, 03 May 2013 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 03 May 2012 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Tuesday, 03 May 2011 ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ Ang 506 · Raag Gujri
  • Monday, 03 May 2010 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Sunday, 03 May 2009 ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ Ang 501 · Raag Gujri