ਹੁਕਮਨਾਮਾ ਸਾਹਿਬ
Hukamnama Sahib
Friday, 22 May 2015
ਸ਼ੁਕਰਵਾਰ, ੮ ਜੇਠ (ਸੰਮਤ ੫੪੭ ਨਾਨਕਸ਼ਾਹੀ)
Ang 527 · Raag Dayv Gandhaaree · Guru Raam Daas Ji
ਗੁਰਮੁਖੀ (Gurmukhi)
ਦੇਵਗੰਧਾਰੀ ॥
dhevaga(n)dhaaree ||
ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥
mere man mukh har har har boleeaai ||
ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥
gurmukh ra(n)g chaloolai raatee har prem bheenee choleeaai ||1|| rahaau ||
ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥
hau firau dhivaanee aaval baaval tis kaaran har ddoleeaai ||
ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥
koiee melai meraa preetam piaaraa ham tis kee gul goleeaai ||1||
ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥
satigur purakh manaavahu apunaa har a(n)mrit pee jholeeaai ||
ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥
gur prasaadh jan naanak paiaa har laadhaa dheh Toleeaai ||2||3||
English Translation
DAYV-GANDHAAREE:
O my mind, chant the Name of the Lord, Har, Har, Har. The Gurmukh is imbued with the deep red color of the poppy. His shawl is saturated with the Lord’s Love. || 1 || Pause ||
I wander around here and there, like a madman, bewildered, seeking out my Darling Lord. I shall be the slave of the slave of whoever unites me with my Darling Beloved. || 1 ||
So align yourself with the Almighty True Guru; drink in and savor the Ambrosial Nectar of the Lord. By Guru’s Grace, servant Nanak has obtained the wealth of the Lord within. || 2 || 3 ||
ਪੰਜਾਬੀ ਵਿਆਖਿਆ (Punjabi Explanation)
ਹੇ ਮੇਰੇ ਮਨ! ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਨਾ ਚਾਹੀਦਾ ਹੈ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਜੇਹੜੀ ਜੀਵ-ਇਸਤ੍ਰੀ (ਪ੍ਰਭੂ-ਪ੍ਰੇਮ ਦੇ) ਗੂੜ੍ਹੇ ਰੰਗ ਵਿਚ ਰੰਗੀ ਜਾਂਦੀ ਹੈ ਉਸ ਦੀ ਹਿਰਦਾ-ਚੋਲੀ ਪ੍ਰਭੂ-ਪ੍ਰੇਮ ਨਾਲ ਤਰੋ-ਤਰ ਰਹਿੰਦੀ ਹੈ।੧।ਰਹਾਉ।
ਹੇ ਭਾਈ! ਮੈਂ ਉਸ ਪਿਆਰੇ ਹਰੀ-ਪ੍ਰਭੂ ਨੂੰ ਮਿਲਣ ਵਾਸਤੇ ਕਮਲੀ ਹੋਈ ਫਿਰਦੀ ਹਾਂ, ਝੱਲੀ ਹੋਈ ਫਿਰਦੀ ਹਾਂ । ਜੇ ਕੋਈ ਮੈਨੂੰ ਮੇਰਾ ਪਿਆਰਾ ਪ੍ਰੀਤਮ ਮਿਲਾ ਦੇਵੇ, ਤਾਂ ਮੈਂ ਉਸ ਦੀਆਂ ਗੋਲੀਆਂ ਦੀ ਗੋਲੀ (ਬਣਨ ਨੂੰ ਤਿਆਰ ਹਾਂ)।੧।
(ਹੇ ਜਿੱਗਿਆਸੂ ਜੀਵ-ਇਸਤ੍ਰੀ!) ਤੂੰ ਆਪਣੇ ਗੁਰੂ ਸਤਪੁਰਖ ਨੂੰ ਪ੍ਰਸੰਨ ਕਰ ਲੈ (ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਸ਼ੁਰੂ ਕਰ, ਤੇ, ਉਸ ਦਾ ਦਿੱਤਾ ਹੋਇਆ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪ੍ਰੇਮ ਨਾਲ ਪੀਂਦੀ ਰਹੁ (ਇਹੀ ਤਰੀਕਾ ਹੈ ਢੋਲੇ-ਹਰੀ ਨੂੰ ਮਿਲਣ ਦਾ) ।ਹੇ ਦਾਸ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਮਿਲਦਾ ਹੈ, ਤੇ ਮਿਲਦਾ ਹੈ ਆਪਣੇ ਹਿਰਦੇ ਵਿਚ ਹੀ ਭਾਲ ਕੀਤਿਆਂ।੨।੩।
Source: SGPC Official; BaniDB · Read Ang 527 in Sri Guru Granth Sahib Ji