ਹੁਕਮਨਾਮਾ ਸਾਹਿਬ

Hukamnama Sahib

Thursday, 28 May 2015

ਵੀਰਵਾਰ, ੧੪ ਜੇਠ (ਸੰਮਤ ੫੪੭ ਨਾਨਕਸ਼ਾਹੀ)

Ang 618 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥

a(n)tar kee gat tum hee jaanee tujh hee paeh nibero ||

ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

bakhas laih saahib prabh apane laakh khate kar fero ||1||

ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥

prabh jee too mero Thaakur nero ||

ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

har charan saran moh chero ||1|| rahaau ||

ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥

besumaar bea(n)t suaamee uoocho gunee gahero ||

ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

kaaT silak keeno apuno dhaasaro tau naanak kahaa nihoro ||2||7||35||

English Translation

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 ||

O my Dear Lord God Master, You are always near me. O Lord, please bless Your disciple with the shelter of Your feet. || 1 || Pause ||

Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

Source: SGPC Official; BaniDB · Read Ang 618 in Sri Guru Granth Sahib Ji

On this day in earlier years

  • Wednesday, 28 May 2014 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath
  • Tuesday, 28 May 2013 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 28 May 2012 ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ Ang 512 · Raag Gujri
  • Saturday, 28 May 2011 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Friday, 28 May 2010 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Thursday, 28 May 2009 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee