ਹੁਕਮਨਾਮਾ ਸਾਹਿਬ

Hukamnama Sahib

Wednesday, 15 July 2015

ਬੁੱਧਵਾਰ, ੩੧ ਹਾੜ (ਸੰਮਤ ੫੪੭ ਨਾਨਕਸ਼ਾਹੀ)

Ang 880 · Raag Raamkalee · Guru Amar Daas Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਮਕਲੀ ਮਹਲਾ ੩ ਘਰੁ ੧ ॥

raamakalee mahalaa teejaa ghar pehilaa ||

ਸਤਜੁਗਿ ਸਚੁ ਕਹੈ ਸਭੁ ਕੋਈ ॥

satajug sach kahai sabh koiee ||

ਘਰਿ ਘਰਿ ਭਗਤਿ ਗੁਰਮੁਖਿ ਹੋਈ ॥

ghar ghar bhagat gurmukh hoiee ||

ਸਤਜੁਗਿ ਧਰਮੁ ਪੈਰ ਹੈ ਚਾਰਿ ॥

satajug dharam pair hai chaar ||

ਗੁਰਮੁਖਿ ਬੂਝੈ ਕੋ ਬੀਚਾਰਿ ॥੧॥

gurmukh boojhai ko beechaar ||1||

ਜੁਗ ਚਾਰੇ ਨਾਮਿ ਵਡਿਆਈ ਹੋਈ ॥

jug chaare naam vaddiaaiee hoiee ||

ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥

j naam laagai so mukat hovai gur bin naam na paavai koiee ||1|| rahaau ||

ਤ੍ਰੇਤੈ ਇਕ ਕਲ ਕੀਨੀ ਦੂਰਿ ॥

tretai ik kal keenee dhoor ||

ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥

paakha(n)dd varatiaa har jaanan dhoor ||

ਗੁਰਮੁਖਿ ਬੂਝੈ ਸੋਝੀ ਹੋਈ ॥

gurmukh boojhai sojhee hoiee ||

ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥

a(n)tar naam vasai sukh hoiee ||2||

ਦੁਆਪੁਰਿ ਦੂਜੈ ਦੁਬਿਧਾ ਹੋਇ ॥

dhuaapur dhoojai dhubidhaa hoi ||

ਭਰਮਿ ਭੁਲਾਨੇ ਜਾਣਹਿ ਦੋਇ ॥

bharam bhulaane jaaneh dhoi ||

ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥

dhuaapur dharam dhui pair rakhaae ||

ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥

gurmukh hovai ta naam dhiraRaae ||3||

ਕਲਜੁਗਿ ਧਰਮ ਕਲਾ ਇਕ ਰਹਾਏ ॥

kalajug dharam kalaa ik rahaae ||

ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥

eik pair chalai maiaa moh vadhaae ||

ਮਾਇਆ ਮੋਹੁ ਅਤਿ ਗੁਬਾਰੁ ॥

maiaa moh at gubaar ||

ਸਤਗੁਰੁ ਭੇਟੈ ਨਾਮਿ ਉਧਾਰੁ ॥੪॥

satagur bheTai naam udhaar ||4||

ਸਭ ਜੁਗ ਮਹਿ ਸਾਚਾ ਏਕੋ ਸੋਈ ॥

sabh jug meh saachaa eko soiee ||

ਸਭ ਮਹਿ ਸਚੁ ਦੂਜਾ ਨਹੀ ਕੋਈ ॥

sabh meh sach dhoojaa nahee koiee ||

ਸਾਚੀ ਕੀਰਤਿ ਸਚੁ ਸੁਖੁ ਹੋਈ ॥

saachee keerat sach sukh hoiee ||

ਗੁਰਮੁਖਿ ਨਾਮੁ ਵਖਾਣੈ ਕੋਈ ॥੫॥

gurmukh naam vakhaanai koiee ||5||

ਸਭ ਜੁਗ ਮਹਿ ਨਾਮੁ ਊਤਮੁ ਹੋਈ ॥

sabh jug meh naam uootam hoiee ||

ਗੁਰਮੁਖਿ ਵਿਰਲਾ ਬੂਝੈ ਕੋਈ ॥

gurmukh viralaa boojhai koiee ||

ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥

har naam dhiaae bhagat jan soiee ||

ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

naanak jug jug naam vaddiaaiee hoiee ||6||1||

English Translation

ONE UNIVERSAL CREATOR GOD. BY THE GRACE OF THE TRUE GURU:

RAAMKALEE, THIRD MEHL, FIRST HOUSE:

In the Golden Age of Sat Yuga, everyone spoke the Truth. In each and every home, devotional worship was performed by the people, according to the Guru’s Teachings. In that Golden Age, Dharma had four feet. How rare are those people who, as Gurmukh, contemplate this and understand. || 1 ||

In all four ages, the Naam, the Name of the Lord, is glory and greatness. One who holds tight to the Naam is liberated; without the Guru, no one obtains the Naam. || 1 || Pause ||

In the Silver Age of Traytaa Yuga, one leg was removed. Hypocrisy became prevalent, and people thought that the Lord was far away. The Gurmukhs still understood and realized; the Naam abided deep within them, and they were at peace. || 2 ||

In the Brass Age of Dwaapur Yuga, duality and double-mindedness arose. Deluded by doubt, they knew duality. In this Brass Age, Dharma was left with only two feet. Those who became Gurmukh implanted the Naam deep within. || 3 ||

In the Iron Age of Kali Yuga, Dharma was left with only one power. It walks on just one foot; love and emotional attachment to Maya have increased. Love and emotional attachment to Maya bring total darkness. If someone meets the True Guru, he is saved, through the Naam, the Name of the Lord. || 4 ||

Throughout the ages, there is only the One True Lord. Among all, is the True Lord; there is no other at all. Praising the True Lord, true peace is attained. How rare are those, who as Gurmukh, chant the Naam. || 5 ||

Throughout all the ages, the Naam is the ultimate, the most sublime. How rare are those, who as Gurmukh, understand this. One who meditates on the Lord’s Name is a humble devotee. O Nanak, in each and every age, the Naam is glory and greatness. || 6 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ ਸਤਜੁਗ ਵਿਚ ਸੱਚ (ਬੋਲਣ ਦੇ ਕਰਮ ਨੂੰ ਪ੍ਰਧਾਨਤਾ) ਹੈ, ਹਰੇਕ ਘਰ ਵਿਚ (ਸੱਚ ਬੋਲਣਾ ਹੀ ਪ੍ਰਧਾਨ ਹੈ), ਅਤੇ ਸਤਜੁਗ ਵਿਚ (ਧਰਤੀ ਨੂੰ ਸਹਾਰਾ ਦੇਣ ਵਾਲਾ) ਧਰਮ (ਬਲਦ) ਚਾਰ ਪੈਰਾਂ ਵਾਲਾ ਰਹਿੰਦਾ ਹੈ (ਧਰਮ ਮੁਕੰਮਲ ਸਰੂਪ ਵਾਲਾ ਹੁੰਦਾ ਹੈ।) ਪਰ, ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਰਾਹੀਂ ਵਿਚਾਰ ਕਰ ਕੇ ਇਹ ਸਮਝਦਾ ਹੈ ਕਿ (ਸਤਜੁਗ ਵਿਚ ਭੀ) ਗੁਰੂ ਦੀ ਸ਼ਰਨ ਪੈ ਕੇ ਹੀ ਪ੍ਰਭੂ ਦੀ ਭਗਤੀ ਹੋ ਸਕਦੀ ਹੈ (ਅਤੇ ਸਤਜੁਗ ਵਿਚ ਭੀ ਪਰਮਾਤਮਾ ਦੀ ਭਗਤੀ ਹੀ ਪ੍ਰਧਾਨ ਕਰਮ ਹੈ।੧।

ਹੇ ਭਾਈ! ਚਹੁੰਆਂ ਹੀ ਜੁਗਾਂ ਵਿਚ ਜੀ ਨੂੰ (ਪਰਮਾਤਮਾ ਦੇ) ਨਾਮ ਵਿਚ ਜੁੜਨ ਕਰਕੇ ਹੀ ਇੱਜ਼ਤ ਮਿਲਦੀ ਹੈ। ਜੇਹੜਾ ਭੀ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦਾ ਹੈ, ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਂਦੀ ਹੈ। (ਪਰ ਇਹ ਭੀ ਯਾਦ ਰੱਖੋ ਕਿ) ਕੋਈ ਜੀਵ ਭੀ ਗੁਰੂ (ਦੀ ਸ਼ਰਨ) ਤੋਂ ਬਿਨਾਂ (ਪਰਮਾਤਮਾ ਦਾ ਨਾਮ) ਪ੍ਰਾਪਤ ਨਹੀਂ ਕਰ ਸਕਦਾ।੧। ਰਹਾਉ।

ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ ਤ੍ਰੇਤੇ ਜੁਗ ਵਿਚ ਇਕ ਕਲਾ ਦੂਰ ਕਰ ਦਿੱਤੀ ਗਈ (ਧਰਮ-ਬਲਦ ਦਾ ਇੱਕ ਪੈਰ ਨਕਾਰਾ ਹੋ ਗਿਆ।) ਜਗਤ ਵਿਚ ਪਖੰਡ ਦਾ ਬੋਲ-ਬਾਲਾ ਹੋ ਗਿਆ, ਲੋਕ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝਣ ਲੱਗ ਪਏ। ਪਰ, ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ (ਜੀਵਨ-ਜੁਗਤਿ ਦਾ) ਗਿਆਨ ਪ੍ਰਾਪਤ ਕਰਦਾ ਹੈ, ਉਸ ਨੰੂੰ ਸਮਝ ਆ ਜਾਂਦੀ ਹੈ ਕਿ ਮਿਥੇ ਹੋਏ ਤ੍ਰੇਤੇ ਵਿਚ ਭੀ ਤਦੋਂ ਹੀ ਸੁਖ ਮਿਲਦਾ ਹੈ ਜੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੋਵੇ।੨।

ਹੇ ਭਾਈ! ਇਹ ਖ਼ਿਆਲ ਆਮ ਪ੍ਰਚਲਤ ਹੈ ਕਿ ਦੁਆਪਰ ਜੁਗ ਵਿਚ ਲੋਕ ਦਵੈਤ ਵਿਚ ਫਸ ਗਏ, ਲੋਕਾਂ ਦੇ ਹਿਰਦੇ ਵਿਚ ਵਿਤਕਰਾ ਜ਼ੋਰ ਪਾ ਗਿਆ, ਭਟਕਣਾ ਵਿਚ ਪੈ ਕੇ ਲੋਕ ਕੁਰਾਹੇ ਪੈ ਗਏ, ਮੇਰ-ਤੇਰ ਨੂੰ ਹੀ (ਚੰਗੀ) ਜਾਣਨ ਲੱਗ ਪਏ, ਦੁਆਪਰ ਵਿਚ (ਧਰਮ-ਬਲਦ) ਨੇ ਆਪਣੇ ਦੋ ਹੀ ਪੈਰ ਟਿਕਾਏ ਹੋਏ ਸਨ। ਪਰ ਜਦੋਂ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਤਦੋਂ ਉਹ (ਇਸ ਕੱਚੇ ਖ਼ਿਆਲ ਨੂੰ ਛੱਡ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪੱਕਾ ਬਿਠਾਂਦਾ ਹੈ।੩।

ਹੇ ਭਾਈ! ਆਮ ਤੌਰ ਤੇ ਲੋਕ ਇਹੀ ਮੰਨਦੇ ਹਨ ਕਿ ਕਲਜੁੱਗ ਵਿਚ ਧਰਮ ਦੀ ਇਕੋ ਕਲਾ ਰਹਿ ਗਈ ਹੈ, (ਧਰਮ-ਬਲਦ) ਇਕੋ ਪੈਰ ਦੇ ਭਾਰ ਤੁਰਦਾ ਹੈ, ਜਗਤ ਵਿਚ ਮਾਇਆ ਜੀਵਾਂ ਦੇ ਹਿਰਦੇ ਵਿਚ ਆਪਣਾ ਮੋਹ ਵਧਾ ਰਹੀ ਹੈ, ਦੁਨੀਆ ਵਿਚ ਮਾਇਆ ਦਾ ਮੋਹ ਘੁੱਪ ਹਨੇਰਾ ਬਣਿਆ ਪਿਆ ਹੈ। (ਪਰ, ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ ਦੇ ਨਾਮ ਵਿਚ ਜੋੜ ਕੇ ਕਲਜੁਗ ਵਿਚ ਭੀ ਮਾਇਆ ਦੇ ਘੁੱਪ ਹਨੇਰੇ ਤੋਂ ਬਚਾ ਲੈਂਦਾ ਹੈ।੪।

ਹੇ ਭਾਈ! ਸਾਰੇ ਜੁਗਾਂ ਵਿਚ ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ। ਸਭ ਜੀਵਾਂ ਵਿਚ ਭੀ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਉਸ ਤੋਂ ਬਿਨਾਂ ਕਿਤੇ ਭੀ ਕੋਈ ਹੋਰ ਨਹੀਂ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਸਦਾ ਕਾਇਮ ਰਹਿਣ ਵਾਲੀ ਵਡਿਆਈ ਵੱਸਦੀ ਹੈ, ਉਸ ਨੂੰ ਹਰੇਕ ਸੁਖ ਪ੍ਰਾਪਤ ਹੈ। (ਪਰ, ਹਾਂ) ਗੁਰੂ ਦੀ ਸ਼ਰਨ ਪੈ ਕੇ ਹੀ ਮਨੁੱਖ ਪਰਮਾਤਮਾ ਦਾ ਨਾਮ ਜਪ ਸਕਦਾ ਹੈ।੫।

ਹੇ ਭਾਈ! ਸਾਰੇ ਜੁਗਾਂ ਵਿਚ ਪ੍ਰਭੂ ਦਾ ਨਾਮ ਜਪਣਾ ਹੀ (ਸਭ ਕਰਮਾਂ ਤੋਂ) ਸ੍ਰੇਸ਼ਟ ਕਰਮ ਹੈ- ਇਸ ਗੱਲ ਨੂੰ ਕੋਈ ਉਹ ਵਿਰਲਾ ਮਨੁੱਖ ਸਮਝਦਾ ਹੈ ਜੋ ਗੁਰੂ ਦੀ ਸ਼ਰਨ ਪੈਂਦਾ ਹੈ। (ਜੁਗ ਕੋਈ ਭੀ ਹੋਵੇ) ਉਹੀ ਮਨੁੱਖ ਭਗਤ ਹੈ ਜੇਹੜਾ ਪਰਮਾਤਮਾ ਦਾ ਨਾਮ ਜਪਦਾ ਹੈ। ਹੇ ਨਾਨਕ! (ਇਹ ਗੱਲ ਪੱਕੀ ਜਾਣ ਕਿ) ਹਰੇਕ ਜੁਗ ਵਿਚ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਹੀ ਇੱਜ਼ਤ ਮਿਲਦੀ ਹੈ ੬।੧।

Source: SGPC Official; BaniDB · Read Ang 880 in Sri Guru Granth Sahib Ji

On this day in earlier years

  • Tuesday, 15 July 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Monday, 15 July 2013 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Sunday, 15 July 2012 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Friday, 15 July 2011 ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ Ang 813 · Raag Bilaaval
  • Thursday, 15 July 2010 ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ Ang 717 · Raag Todee
  • Wednesday, 15 July 2009 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee