ਹੁਕਮਨਾਮਾ ਸਾਹਿਬ

Hukamnama Sahib

Friday, 24 July 2015

ਸ਼ੁੱਕਰਵਾਰ, ੯ ਸਾਵਣ (ਸੰਮਤ ੫੪੭ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥

naam gur dheeo hai apunai jaa kai masatak karamaa ||

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥

naam dhiraRaavai naam japaavai taa kaa jug meh dharamaa ||1||

ਜਨ ਕਉ ਨਾਮੁ ਵਡਾਈ ਸੋਭ ॥

jan kau naam vaddaiee sobh ||

ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥

naamo gat naamo pat jan kee maanai jo jo hog ||1|| rahaau ||

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥

naam dhan jis jan kai paalai soiee pooraa saahaa ||

ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

naam biauhaaraa naanak aadhaaraa naam paraapat laahaa ||2||6||37||

English Translation

DHANAASAREE, FIFTH MEHL:

My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. || 1 ||

The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. || 1 || Pause ||

That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. || 2 || 6 || 37 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ)।੧।

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Thursday, 24 July 2014 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Wednesday, 24 July 2013 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Tuesday, 24 July 2012 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Sunday, 24 July 2011 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Saturday, 24 July 2010 ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ Ang 630 · Raag Sorath
  • Friday, 24 July 2009 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ Ang 722 · Raag Tilang