ਹੁਕਮਨਾਮਾ ਸਾਹਿਬ
Hukamnama Sahib
Tuesday, 28 July 2015
ਮੰਗਲਵਾਰ, ੧੩ ਸਾਵਣ (ਸੰਮਤ ੫੪੭ ਨਾਨਕਸ਼ਾਹੀ)
Ang 794 · Raag Soohee · Bhagat Sheikh Fareed Ji
ਗੁਰਮੁਖੀ (Gurmukhi)
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥
raag soohee baanee sekh fareedh jee kee ||
ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥
tap tap luh luh haath marorau ||
ਬਾਵਲਿ ਹੋਈ ਸੋ ਸਹੁ ਲੋਰਉ ॥
baaval hoiee so sahu lorau ||
ਤੈ ਸਹਿ ਮਨ ਮਹਿ ਕੀਆ ਰੋਸੁ ॥
tai seh man meh keeaa ros ||
ਮੁਝੁ ਅਵਗਨ ਸਹ ਨਾਹੀ ਦੋਸੁ ॥੧॥
mujh avagan seh naahee dhos ||1||
ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥
tai saahib kee mai saar na jaanee ||
ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
joban khoi paachhai pachhutaanee ||1|| rahaau ||
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥
kaalee koil too kit gun kaalee ||
ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
apane preetam ke hau birahai jaalee ||
ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥
pireh bihoon kateh sukh paae ||
ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
jaa hoi kirapaal taa prabhoo milaae ||2||
ਵਿਧਣ ਖੂਹੀ ਮੁੰਧ ਇਕੇਲੀ ॥
vidhan khoohee mu(n)dh ikelee ||
ਨਾ ਕੋ ਸਾਥੀ ਨਾ ਕੋ ਬੇਲੀ ॥
naa ko saathee naa ko belee ||
ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥
kar kirapaa prabh saadhasa(n)g melee ||
ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
jaa fir dhekhaa taa meraa alahu belee ||3||
ਵਾਟ ਹਮਾਰੀ ਖਰੀ ਉਡੀਣੀ ॥
vaaT hamaaree kharee uddeenee ||
ਖੰਨਿਅਹੁ ਤਿਖੀ ਬਹੁਤੁ ਪਿਈਣੀ ॥
kha(n)niahu tikhee bahut pieenee ||
ਉਸੁ ਊਪਰਿ ਹੈ ਮਾਰਗੁ ਮੇਰਾ ॥
aus uoopar hai maarag meraa ||
ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥
sekh fareedhaa pa(n)th sam(h)aar saveraa ||4||1||
English Translation
ONE UNIVERSAL CREATOR GOD. BY THE GRACE OF THE TRUE GURU:
RAAG SOOHEE, THE WORD OF SHAYKH FAREED JEE:
Burning and burning, writhing in pain, I wring my hands. I have gone insane, seeking my Husband Lord. O my Husband Lord, You are angry with me in Your Mind. The fault is with me, and not with my Husband Lord. || 1 ||
O my Lord and Master, I do not know Your excellence and worth. Having wasted my youth, now I come to regret and repent. || 1 || Pause ||
O black bird, what qualities have made you black? “I have been burnt by separation from my Beloved.” Without her Husband Lord, how can the soul-bride ever find peace? When He becomes merciful, then God unites us with Himself. || 2 ||
The lonely soul-bride suffers in the pit of the world. She has no companions, and no friends. In His Mercy, God has united me with the Saadh Sangat, the Company of the Holy. And when I look again, then I find God as my Helper. || 3 ||
The path upon which I must walk is very depressing. It is sharper than a two-edged sword, and very narrow. That is where my path lies. O Shaykh Fareed, think of that path early on. || 4 || 1 ||
ਪੰਜਾਬੀ ਵਿਆਖਿਆ (Punjabi Explanation)
ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ । ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧।
ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ।
(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ । (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ।੨।
(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ । ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩।
ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ । ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧।
Source: SGPC Official; BaniDB · Read Ang 794 in Sri Guru Granth Sahib Ji