ਹੁਕਮਨਾਮਾ ਸਾਹਿਬ

Hukamnama Sahib

Friday, 28 August 2015

ਸ਼ੁੱਕਰਵਾਰ ੧੨ ਭਾਦੋਂ (ਸੰਮਤ ੫੪੭ ਨਾਨਕਸ਼ਾਹੀ)

Ang 711 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਬਿਸਰਤ ਸਦਾ ਖੁਆਰੀ ॥

har bisarat sadhaa khuaaree ||

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

taa kau dhokhaa kahaa biaapai jaa kau oT tuhaaree || rahaau ||

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

bin simaran jo jeevan balanaa sarap jaise arajaaree ||

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

nav kha(n)ddan ko raaj kamaavai a(n)t chalaigo haaree ||1||

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

gun nidhaan gun tin hee gaae jaa kau kirapaa dhaaree ||

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

so sukheeaa dha(n)n us janamaa naanak tis balihaaree ||2||2||

English Translation

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause ||

Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 ||

He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Source: SGPC Official; BaniDB · Read Ang 711 in Sri Guru Granth Sahib Ji

On this day in earlier years

  • Thursday, 28 August 2014 ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ Ang 555 · Raag Bihaagraa
  • Wednesday, 28 August 2013 ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ Ang 807 · Raag Bilaaval
  • Tuesday, 28 August 2012 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Sunday, 28 August 2011 ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ Ang 856 · Raag Bilaaval
  • Saturday, 28 August 2010 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Friday, 28 August 2009 ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ Ang 746 · Raag Soohee