ਹੁਕਮਨਾਮਾ ਸਾਹਿਬ

Hukamnama Sahib

Friday, 11 September 2015

ਸ਼ੁੱਕਰਵਾਰ, ੨੬ ਭਾਦੋਂ (ਸੰਮਤ ੫੪੭ ਨਾਨਕਸ਼ਾਹੀ)

Ang 711 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਬਿਸਰਤ ਸਦਾ ਖੁਆਰੀ ॥

har bisarat sadhaa khuaaree ||

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

taa kau dhokhaa kahaa biaapai jaa kau oT tuhaaree || rahaau ||

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

bin simaran jo jeevan balanaa sarap jaise arajaaree ||

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

nav kha(n)ddan ko raaj kamaavai a(n)t chalaigo haaree ||1||

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

gun nidhaan gun tin hee gaae jaa kau kirapaa dhaaree ||

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

so sukheeaa dha(n)n us janamaa naanak tis balihaaree ||2||2||

English Translation

Todee, Fifth Mehla:

Forgetting the Lord, one is ruined forever.

How can anyone be deceived, who has Your Support, O Lord? ||Pause||

Without meditating in remembrance on the Lord, life is like a burning fire, even if one lives long, like a snake.

One may rule over the nine regions of the earth, but in the end, he shall have to depart, losing the game of life. ||1||

He alone sings the Glorious Praises of the Lord, the treasure of virtue, upon whom the Lord showers His Grace.

He is at peace, and his birth is blessed; Nanak is a sacrifice to him. ||2||2||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ ।

ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ

ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧।

ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ ।

ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।

Source: BaniDB · Read Ang 711 in Sri Guru Granth Sahib Ji

On this day in earlier years

  • Thursday, 11 September 2014 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ Ang 794 · Raag Soohee
  • Wednesday, 11 September 2013 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans
  • Tuesday, 11 September 2012 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Sunday, 11 September 2011 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree
  • Saturday, 11 September 2010 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Friday, 11 September 2009 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang