ਹੁਕਮਨਾਮਾ ਸਾਹਿਬ

Hukamnama Sahib

Wednesday, 23 September 2015

ਬੁੱਧਵਾਰ, ੭ ਅੱਸੂ (ਸੰਮਤ ੫੪੭ ਨਾਨਕਸ਼ਾਹੀ)

Ang 479 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

kaahoo dheen(h)e paaT paTa(n)bar kaahoo palagh nivaaraa ||

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

kaahoo garee godharee naahee kaahoo khaan paraaraa ||1||

ਅਹਿਰਖ ਵਾਦੁ ਨ ਕੀਜੈ ਰੇ ਮਨ ॥

ahirakh vaadh na keejai re man ||

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

sukirat kar kar leejai re man ||1|| rahaau ||

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

kum(h)aarai ek ju maaTee goo(n)dhee bahu bidh baanee laiee ||

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

kaahoo meh motee mukataahal kaahoo biaadh lagaiee ||2||

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

soomeh dhan raakhan kau dheeaa mugadh kahai dhan meraa ||

ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥

jam kaa dda(n)dd moo(n)dd meh laagai khin meh karai niberaa ||3||

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥

har jan uootam bhagat sadhaavai aagiaa man sukh paiee ||

ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥

jo tis bhaavai sat kar maanai bhaanaa ma(n)n vasaiee ||4||

ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥

kahai kabeer sunahu re sa(n)tahu meree meree jhooThee ||

ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

chiragaT faar chaTaaraa lai gio taree taagaree chhooTee ||5||3||16||

English Translation

Aasaa:

To some, the Lord has given silks and satins, and to some, beds decorated with cotton ribbons.

Some do not even have a poor patched coat, and some live in thatched huts. ||1||

Do not indulge in envy and bickering, O my mind.

By continually doing good deeds, these are obtained, O my mind. ||1||Pause||

The potter works the same clay, and colors the pots in different ways.

Into some, he sets pearls, while to others, he attaches filth. ||2||

God gave wealth to the miser for him to preserve, but the fool calls it his own.

When the Messenger of Death strikes him with his club, in an instant, everything is settled. ||3||

The Lord's humble servant is called the most exalted Saint; he obeys the Command of the Lord's Order, and obtains peace.

Whatever is pleasing to the Lord, he accepts as True; he enshrines the Lord's Will within his mind. ||4||

Says Kabeer, listen, O Saints - it is false to call out, ""Mine, mine.""

Breaking the bird cage, death takes the bird away, and only the torn threads remain. ||5||3||16||

ਪੰਜਾਬੀ ਵਿਆਖਿਆ (Punjabi Explanation)

ਆਸਾ।

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);

ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧।

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?

ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ।

ਘੁਮਿਆਰ ਨੇ ਇਕੋ ਹੀ ਮਿੱਟੀ ਗੰੁਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) ।

ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨।

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ ।

(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),

ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪।

ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);

(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।

Source: BaniDB · Read Ang 479 in Sri Guru Granth Sahib Ji

On this day in earlier years

  • Tuesday, 23 September 2014 ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ Ang 609 · Raag Sorath
  • Monday, 23 September 2013 ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥ Ang 426 · Raag Aasaa
  • Sunday, 23 September 2012 ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ Ang 517 · Raag Gujri
  • Friday, 23 September 2011 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Thursday, 23 September 2010 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Wednesday, 23 September 2009 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri