ਹੁਕਮਨਾਮਾ ਸਾਹਿਬ

Hukamnama Sahib

Friday, 02 October 2015

ਸ਼ੁੱਕਰਵਾਰ, ੧੬ ਅੱਸੂ (ਸੰਮਤ ੫੪੭ ਨਾਨਕਸ਼ਾਹੀ)

Ang 523 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥

aadh madh ar a(n)t paramesar rakhiaa ||

ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥

satigur dhitaa har naam a(n)mrit chakhiaa ||

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥

saadhaa sa(n)g apaar anadhin har gun ravai ||

ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥

paae manorath sabh jonee neh bhavai ||

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥

sabh kichh karate hath kaaran jo karai ||

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

naanak ma(n)gai dhaan sa(n)taa dhoor tarai ||1||

ਮਃ ੫ ॥

mahalaa panjavaa ||

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥

tis no ma(n)n vasai jin upaiaa ||

ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥

jin jan dhiaaiaa khasam tin sukh paiaa ||

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥

safal janam paravaan gurmukh aaiaa ||

ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥

hukamai bujh nihaal khasam furamaiaa ||

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥

jis hoaa aap kirapaalu su neh bharamaiaa ||

ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥

jo jo dhitaa khasam soiee sukh paiaa ||

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥

naanak jiseh dhiaal bujhaae hukam mit ||

ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥

jiseh bhulaae aap mar mar jameh nit ||2||

ਪਉੜੀ ॥

pauRee ||

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥

ni(n)dhak maare tatakaal khin Tikan na dhite ||

ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥

prabh dhaas kaa dhukh na khav sakeh faR jonee jute ||

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥

mathe vaal pachhaaRian jam maarag mute ||

ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥

dhukh lagai bilalaaniaa narak ghor sute ||

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

ka(n)Th lai dhaas rakhian naanak har sate ||20||

English Translation

Shalok, Fifth Mehla:

In the beginning, in the middle and in the end, the Transcendent Lord has saved me.

The True Guru has blessed me with the Lord's Name, and I have tasted the Ambrosial Nectar.

In the Saadh Sangat, the Company of the Holy, I chant the Glorious Praises of the Lord, night and day.

I have obtained all my objectives, and I shall not wander in reincarnation again.

Everything is in the Hands of the Creator; He does what is done.

Nanak begs for the gift of the dust of the feet of the Holy, which shall deliver him. ||1||

Fifth Mehla:

Enshrine Him in your mind, the One who created you.

Whoever meditates on the Lord and Master obtains peace.

Fruitful is the birth, and approved is the coming of the Gurmukh.

One who realizes the Hukam of the Lord's Command shall be blessed - so has the Lord and Master ordained.

One who is blessed with the Lord's Mercy does not wander.

Whatever the Lord and Master gives him, with that he is content.

O Nanak, one who is blessed with the kindness of the Lord, our Friend, realizes the Hukam of His Command.

But those whom the Lord Himself causes to wander, continue to die, and take reincarnation again. ||2||

Pauree:

The slanderers are destroyed in an instant; they are not spared for even a moment.

God will not endure the sufferings of His slaves, but catching the slanderers, He binds them to the cycle of reincarnation.

Grabbing them by the hair on their heads, the Lord throws them down, and leaves them on the path of Death.

They cry out in pain, in the darkest of hells.

But hugging His slaves close to His Heart, O Nanak, the True Lord saves them. ||20||

ਪੰਜਾਬੀ ਵਿਆਖਿਆ (Punjabi Explanation)

ਸਲੋਕ ਪੰਜਵੀਂ ਪਾਤਿਸ਼ਾਹੀ।

(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ,

ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ,

(ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ,

ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ ।

ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ ।

ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ ।੧।

ਪੰਜਵੀਂ ਪਾਤਿਸ਼ਾਹੀ।

(ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ,

ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ,

ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ,

ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ ।

ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ,

ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ ।

ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ,

ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ।੨।

ਪਉੜੀ।

ਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ

ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ,

ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ;

ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ ।

ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ ।੨੦।

Source: BaniDB · Read Ang 523 in Sri Guru Granth Sahib Ji

On this day in earlier years

  • Thursday, 02 October 2014 ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ Ang 495 · Raag Gujri
  • Wednesday, 02 October 2013 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Tuesday, 02 October 2012 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Sunday, 02 October 2011 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Saturday, 02 October 2010 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Friday, 02 October 2009 ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ Ang 881 · Raag Raamkalee