ਹੁਕਮਨਾਮਾ ਸਾਹਿਬ

Hukamnama Sahib

Thursday, 08 October 2015

ਵੀਰਵਾਰ, ੨੨ ਅੱਸੂ (ਸੰਮਤ ੫੪੭ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

jis kau bisarai praanapat dhaataa soiee ganahu abhaagaa ||

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

charan kamal jaa kaa man raagio amia sarovar paagaa ||1||

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

teraa jan raam naam ra(n)g jaagaa ||

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

aalas chheej giaa sabh tan te preetam siau man laagaa || rahaau ||

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

jeh jeh pekhau teh naarain sagal ghaTaa meh taagaa ||

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

naam udhak peevat jan naanak tiaage sabh anuraagaa ||2||16||47||

English Translation

Dhanaasaree, Fifth Mehla:

One who forgets the Lord of life, the Great Giver - know that he is most unfortunate.

One whose mind is in love with the Lord's lotus feet, obtains the pool of ambrosial nectar. ||1||

Your humble servant awakes in the Love of the Lord's Name.

All laziness has departed from his body, and his mind is attached to the Beloved Lord. ||Pause||

Wherever I look, the Lord is there; He is the string, upon which all hearts are strung.

Drinking in the water of the Naam, servant Nanak has renounced all other loves. ||2||16||47||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ ।

ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ ।

ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) ।

ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੯।੪੭।

Source: BaniDB · Read Ang 682 in Sri Guru Granth Sahib Ji

On this day in earlier years

  • Wednesday, 08 October 2014 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath
  • Tuesday, 08 October 2013 ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ Ang 594 · Raag Vadhans
  • Monday, 08 October 2012 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Saturday, 08 October 2011 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Friday, 08 October 2010 ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ Ang 485 · Raag Aasaa
  • Thursday, 08 October 2009 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee