ਹੁਕਮਨਾਮਾ ਸਾਹਿਬ

Hukamnama Sahib

Wednesday, 21 October 2015

ਬੁੱਧਵਾਰ, ੫ ਕੱਤਕ (ਸੰਮਤ ੫੪੭ ਨਾਨਕਸ਼ਾਹੀ)

Ang 719 · Raag Baihaaree · Guru Raam Daas Ji

Reading: Permalink

ਗੁਰਮੁਖੀ (Gurmukhi)

ਬੈਰਾੜੀ ਮਹਲਾ ੪ ॥

bairaaRee mahalaa chauthhaa ||

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

har jan raam naam gun gaavai ||

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

je koiee ni(n)dh kare har jan kee apunaa gun na gavaavai ||1|| rahaau ||

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

jo kichh kare su aape suaamee har aape kaar kamaavai ||

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

har aape hee mat dhevai suaamee har aape bol bulaavai ||1||

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

har aape pa(n)ch tat bisathaaraa vich dhaatoo pa(n)ch aap paavai ||

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

jan naanak satigur mele aape har aape jhagar chukaavai ||2||3||

English Translation

Bairaaree, Fourth Mehla:

The Lord's humble servant sings the Glorious Praises of the Lord's Name.

Even if someone slanders the Lord's humble servant, he does not give up his own goodness. ||1||Pause||

Whatever the Lord and Master does, He does by Himself; the Lord Himself does the deeds.

The Lord and Master Himself imparts understanding; the Lord Himself inspires us to speak. ||1||

The Lord Himself directs the evolution of the world of the five elements; He Himself infuses the five senses into it.

O servant Nanak, the Lord Himself unites us with the True Guru; He Himself resolves the conflicts. ||2||3||

ਪੰਜਾਬੀ ਵਿਆਖਿਆ (Punjabi Explanation)

ਬੈਰਾੜੀ ਚੌਥੀ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।

ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ।੧।ਰਹਾਉ।

ਹੇ ਭਾਈ! ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ ।

ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ।੧।

ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ ।

ਹੇ ਨਾਨਕ! (ਆਖ—ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ।੨।੩।

Source: BaniDB · Read Ang 719 in Sri Guru Granth Sahib Ji

On this day in earlier years

  • Tuesday, 21 October 2014 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee
  • Monday, 21 October 2013 ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ Ang 529 · Raag Dayv Gandhaaree
  • Sunday, 21 October 2012 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 21 October 2011 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Ang 819 · Raag Bilaaval
  • Thursday, 21 October 2010 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Wednesday, 21 October 2009 ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ Ang 555 · Raag Bihaagraa