ਹੁਕਮਨਾਮਾ ਸਾਹਿਬ
Hukamnama Sahib
Tuesday, 03 November 2015
ਮੰਗਲਵਾਰ, ੧੮ ਕੱਤਕ (ਸੰਮਤ ੫੪੭ ਨਾਨਕਸ਼ਾਹੀ)
Ang 809 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥
pi(n)gul parabat paar pare khal chatur bakeetaa ||
ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥
a(n)dhule tirabhavan soojhiaa gur bheT puneetaa ||1||
ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥
mahimaa saadhoo sa(n)g kee sunahu mere meetaa ||
ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥
mail khoiee koT agh hare niramal bhe cheetaa ||1|| rahaau ||
ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥
aaisee bhagat govi(n)dh kee keeT hasatee jeetaa ||
ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥
jo jo keeno aapano tis abhai dhaan dheetaa ||2||
ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥
si(n)gh bilaiee hoi gio tiran mer dhikheetaa ||
ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥
sram karate dham aadd kau te ganee dhaneetaa ||3||
ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥
kavan vaddaiee keh sakau bea(n)t guneetaa ||
ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
kar kirapaa moh naam dheh naanak dhar sareetaa ||4||7||37||
English Translation
Bilaaval, Fifth Mehla:
The cripple crosses over the mountain, the fool becomes a wise man,
and the blind man sees the three worlds, by meeting with the True Guru and being purified. ||1||
This is the Glory of the Saadh Sangat, the Company of the Holy; listen, O my friends.
Filth is washed away, millions of sins are dispelled, and the consciousness becomes immaculate and pure. ||1||Pause||
Such is devotional worship of the Lord of the Universe, that the ant can overpower the elephant.
Whoever the Lord makes His own, is blessed with the gift of fearlessness. ||2||
The lion becomes a cat, and the mountain looks like a blade of grass.
Those who worked for half a shell, will be judged very wealthy. ||3||
What glorious greatness of Yours can I describe, O Lord of infinite excellences?
Please bless me with Your Mercy, and grant me Your Name; O Nanak, I am lost without the Blessed Vision of Your Darshan. ||4||7||37||
ਪੰਜਾਬੀ ਵਿਆਖਿਆ (Punjabi Explanation)
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ,
ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧।
ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ ।
ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕੋ੍ਰੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।
ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ ।
ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨।
ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ ।
ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩।
ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ ।
ਹੇ ਨਾਨਕ! ਅਰਦਾਸ ਕਰ, ਤੇ, ਆਖ—ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।
Source: BaniDB · Read Ang 809 in Sri Guru Granth Sahib Ji